‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ ਮੁਹਿੰਮ’: ਮੁਹਾਲੀ ਪਹੁੰਚਣਗੇ ਹਰਸਿਮਰਤ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ ਮੁਹਿੰਮ’: ਮੁਹਾਲੀ ਪਹੁੰਚਣਗੇ ਹਰਸਿਮਰਤ ਕੌਰ ਬਾਦਲ
Publish Date: Mon, 21 Sep 2026 06:45 PM (IST)
Updated Date: Tue, 22 Sep 2026 04:06 AM (IST)
ਬੀਬੀ ਹਰਜਿੰਦਰ ਕੌਰ ਬੈਦਵਾਨ ਵੱਲੋਂ ਮਨੌਲੀ ’ਚ ਔਰਤਾਂ ਦੀ ਲਾਮਬੰਦੀ ਬੀਬੀ ਮਨਜੀਤ ਕੌਰ ਨੂੰ ਮੁਹਾਲੀ ਸਰਕਲ ਦਾ ਪ੍ਰਧਾਨ ਥਾਪਿਆ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਔਰਤਾਂ ਦੇ ਹੱਕਾਂ, ਸੁਰੱਖਿਆ ਅਤੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਮੰਤਵ ਨਾਲ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ’ ਮੁਹਿੰਮ ਤਹਿਤ 26 ਸਤੰਬਰ ਨੂੰ ਮੁਹਾਲੀ ਵਿਖੇ ਇਕ ਵਿਸ਼ੇਸ਼ ਪ੍ਰਭਾਵਸ਼ਾਲੀ ਇਕੱਠ ਕੀਤਾ ਜਾ ਰਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਮਾਗਮ ਨੂੰ ਸਫ਼ਲ ਬਣਾਉਣ ਤੇ ਅਗਾਊਂ ਤਿਆਰੀਆਂ ਤੇ ਸੰਗਠਨ ਦੀ ਮਜ਼ਬੂਤੀ ਨੂੰ ਲੈ ਕੇ ਪਿੰਡ ਮਨੌਲੀ ਵਿਖੇ ਮਹਿਲਾ ਵਿੰਗ ਦੀ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਦੀ ਅਗਵਾਈ ਅਹਿਮ ਮੀਟਿੰਗ ਕੀਤੀ ਗਈ। ਨੌਜਵਾਨ ਆਗੂ ਗੁਰਦੀਪ ਸਿੰਘ ਵਿੱਕੀ ਮਨੌਲੀ ਦੇ ਸੱਦੇ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ ਇਸ ਮੀਟਿੰਗ ’ਚ ਪੇਂਡੂ ਖੇਤਰ ਦੀਆਂ ਔਰਤਾਂ ਦੀ ਲਾਮਬੰਦ ਕੀਤੀ ਗਈ ਅਤੇ ਉਨ੍ਹਾਂ ਨੂੰ ਬੀਬੀ ਬਾਦਲ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ ਲਈ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ। ਪਿੰਡ ਵਾਸੀਆਂ ਨੇ ਬੀਬੀ ਹਰਜਿੰਦਰ ਕੌਰ ਬੈਦਵਾਨ ਦਾ ਨਿੱਘਾ ਸਵਾਗਤ ਕੀਤਾ ਅਤੇ ਇਲਾਕੇ ਦੀਆਂ ਸਾਂਝੀਆਂ ਸਮੱਸਿਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। ਉਨ੍ਹਾਂ ਨੇ 26 ਸਤੰਬਰ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਰਣਨੀਤੀ ਸਾਂਝੀ ਕੀਤੀ।ਇਕੱਤਰਤਾ ਦੌਰਾਨ ਸਰਗਰਮ ਆਗੂ ਬੀਬੀ ਮਨਜੀਤ ਕੌਰ ਨੂੰ ਮੁਹਾਲੀ ਸਰਕਲ ਦਾ ਪ੍ਰਧਾਨ ਥਾਪਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਹਰਜਿੰਦਰ ਕੌਰ ਬੈਦਵਾਨ ਨੇ ਕਿਹਾ ਕਿ ਸਮਾਜ ’ਚ ਔਰਤਾਂ ਅਤੇ ਧੀਆਂ ਉੱਤੇ ਹੋ ਰਹੇ ਅੱਤਿਆਚਾਰਾਂ ਵਿਰੁੱਧ ਆਵਾਜ਼ ਚੁੱਕਣਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ 26 ਸਤੰਬਰ ਦਾ ਪ੍ਰੋਗਰਾਮ ਸਿਰਫ਼ ਇਕ ਸਮਾਗਮ ਨਹੀਂ, ਬਲਕਿ ਔਰਤਾਂ ਦੇ ਹੱਕਾਂ, ਸੁਰੱਖਿਆ ਅਤੇ ਇਨਸਾਫ਼ ਦੀ ਸਾਂਝੀ ਲੜਾਈ ਹੈ। ਇਸ ਮੌਕੇ ਬਲਵਿੰਦਰ ਕੌਰ, ਮਨਜੀਤ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ ਅਤੇ ਬਲਦੇਵ ਕੌਰ ਸਮੇਤ ਹੋਰ ਮਹਿਲਾਵਾਂ ਮੌਜੂਦ ਸਨ।