ਆਨਲਾਈਨ ਡੈਸਕ, ਚੰਡੀਗਡ਼੍ਹ : ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 15 ਅਗਸਤ ਨੂੰ ਘਰ ਘਰ ਤਿਰੰਗਾ ਮੁਹਿੰਮ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਰੰਗੇ ਦੀ ਬਜਾਏ ਆਪਣੇ ਘਰਾਂ ’ਤੇ ਕੇਸਰੀ ਰੰਗ ਦੇ ਝੰਡੇ ਲਗਾਉਣ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਵਲੋਂ ਸੰਵਿਧਾਨ ਦੀ ਸਹੁੰ ਖਾਣ ਤੋਂ ਬਾਅਦ ਤਿਰੰਗੇ ਝੰਡੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਆਪਣੇ ਅਹੁਦੇ ਦੀ ਗਰਿਮਾ ਦੇ ਨਾਲ ਨਾਲ ਦੇਸ਼ ਦੇ ਰਾਸ਼ਟਰੀ ਝੰਡੇ ਦਾ ਮਾਣ ਰੱਖਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ। ਧਰਮ ਦੇ ਨਾਂ ’ਤੇ ਖੋਖਲੇ ਪ੍ਰਚਾਰ ਕਰ ਰਹੇ ਹਨ।

Posted By: Tejinder Thind