ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਤੇਜ਼, 112 ਚਲਾਨ ਜਾਰੀ
ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਤੇਜ਼, ਸ਼ਹਿਰ ਭਰ ਵਿਚ 112 ਚਾਲਾਨ ਜਾਰੀ
Publish Date: Sat, 03 Jan 2026 06:00 PM (IST)
Updated Date: Sun, 04 Jan 2026 04:09 AM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਨਗਰ ਨਿਗਮ ਚੰਡੀਗੜ੍ਹ ਵੱਲੋਂ ਗ਼ੈਰ-ਕਾਨੂੰਨੀ ਵੈਂਡਿੰਗ ਅਤੇ ਨਾਜਾਇਜ਼ ਕਬਜ਼ਿਆਂ ਦੇ ਖ਼ਿਲਾਫ਼ ਸ਼ਹਿਰ ਭਰ ਵਿਚ ਵਿਆਪਕ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦਾ ਮਕਸਦ ਪੈਦਲ ਯਾਤਰੀਆਂ ਦੀ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣਾ, ਜਨਤਕ ਵਿਵਸਥਾ ਕਾਇਮ ਰੱਖਣਾ ਤੇ ਸ਼ਹਿਰ ਦੀ ਯੋਜਨਾਬੱਧ ਬੁਨਿਆਦੀ ਢਾਂਚੇ ਦੀ ਰੱਖਿਆ ਕਰਨਾ ਹੈ। ਮੁਹਿੰਮ ਦੌਰਾਨ ਨਿਗਮ ਦੀਆਂ ਟੀਮਾਂ ਨੇ ਵੱਖ-ਵੱਖ ਬਾਜ਼ਾਰਾਂ ਅਤੇ ਜਨਤਕ ਥਾਵਾਂ ਦਾ ਨਿਰੀਖਣ ਕੀਤਾ। ਸਰਕਾਰੀ ਜ਼ਮੀਨ, ਫੁੱਟਪਾਥਾਂ ਅਤੇ ਸੜਕਾਂ ’ਤੇ ਕਬਜ਼ੇ ਕਰਨ ਵਾਲੇ ਵੇਂਡਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਨਗਰ ਨਿਗਮ ਐਕਟ ਦੇ ਤਹਿਤ ਕੁੱਲ 112 ਚਲਾਨ ਜਾਰੀ ਕੀਤੇ ਗਏ। ਨਗਰ ਨਿਗਮ ਨੇ ਸਪਸ਼ਟ ਕੀਤਾ ਕਿ ਕਬਜ਼ਿਆਂ ਖ਼ਿਲਾਫ਼ ਇਸ ਤਰ੍ਹਾਂ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ, ਤਾਂ ਜੋ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਅਤੇ ਆਮ ਲੋਕਾਂ ਦੀ ਸੁਵਿਧਾ ਪ੍ਰਭਾਵਿਤ ਨਾ ਹੋਵੇ।