- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋਵੇਂ ਆਪਣੇ ਪਰਿਵਾਰ ਸਮੇਤ ਪਿੰਡ ਹਰੀਮਾਜਰਾ ਵਿਚ ਰਹਿੰਦੇ ਸਨ। ਸ਼ਿਕਾਇਤਕਰਤਾ ਅਨੁਸਾਰ 20 ਜੁਲਾਈ ਨੂੰ ਉਸ ਨੂੰ ਇਕ ਰਿਸ਼ਤੇਦਾਰ ਦਾ ਫੋਨ ਆਇਆ ਕਿ ਸੁਖਵਿੰਦਰ ਸਿੰਘ ਸੱਟਾਂ ਲੱਗਣ ਕਾਰਨ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਦਾਖ਼ਲ ਹੈ। ਜਦੋਂ ਉਹ ਆਪਣੇ ਰਿਸ਼ਤੇਦਾਰਾਂ ਨਾਲ ਹਸਪਤਾਲ ਪਹੁੰਚਿਆ ਤਾਂ ਪਤਾ ਲੱਗਾ ਕਿ ਸੁਖਵਿੰਦਰ ਸਿੰਘ ਨੂੰ ਜੀਐੱਮਸੀਐੱਚ ਸੈਕਟਰ-32, ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਥਾਣਾ ਘਨੌਰ ਪੁਲਿਸ ਨੇ ਪਿੰਡ ਹਰੀਮਾਜਰਾ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਤੇ ਉਸ ਦੇ ਕਥਿਤ ਪ੍ਰੇਮੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਘਨੌਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਮੋਤੀ ਰਾਮ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਡੰਡਿਆਣਾ ਥਾਣਾ ਸਦਰ ਅੰਬਾਲਾ ਜ਼ਿਲ੍ਹਾ ਅੰਬਾਲਾ (ਹਰਿਆਣਾ) ਨੇ ਦੱਸਿਆ ਕਿ ਉਸ ਦੇ ਸਾਲੇ ਸੁਖਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਹਰੀਮਾਜਰਾ ਦਾ ਵਿਆਹ ਕਰੀਬ 17 ਸਾਲ ਪਹਿਲਾਂ ਹਰਜੀਤ ਕੌਰ ਨਾਲ ਹੋਇਆ ਸੀ।
ਦੋਵੇਂ ਆਪਣੇ ਪਰਿਵਾਰ ਸਮੇਤ ਪਿੰਡ ਹਰੀਮਾਜਰਾ ਵਿਚ ਰਹਿੰਦੇ ਸਨ। ਸ਼ਿਕਾਇਤਕਰਤਾ ਅਨੁਸਾਰ 20 ਜੁਲਾਈ ਨੂੰ ਉਸ ਨੂੰ ਇਕ ਰਿਸ਼ਤੇਦਾਰ ਦਾ ਫੋਨ ਆਇਆ ਕਿ ਸੁਖਵਿੰਦਰ ਸਿੰਘ ਸੱਟਾਂ ਲੱਗਣ ਕਾਰਨ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਦਾਖ਼ਲ ਹੈ। ਜਦੋਂ ਉਹ ਆਪਣੇ ਰਿਸ਼ਤੇਦਾਰਾਂ ਨਾਲ ਹਸਪਤਾਲ ਪਹੁੰਚਿਆ ਤਾਂ ਪਤਾ ਲੱਗਾ ਕਿ ਸੁਖਵਿੰਦਰ ਸਿੰਘ ਨੂੰ ਜੀਐੱਮਸੀਐੱਚ ਸੈਕਟਰ-32, ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਉੱਥੇ ਪੁੱਜਣ 'ਤੇ ਉਹ ਬੇਹੋਸ਼ ਹਾਲਤ ਵਿੱਚ ਮਿਲਿਆ ਤੇ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਸਨ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਹਰਜੀਤ ਕੌਰ ਦੇ ਸ਼ਿੰਦਰ ਸਿੰਘ ਨਾਲ ਕਥਿਤ ਨਾਜਾਇਜ਼ ਸਬੰਧ ਸਨ ਤੇ ਇਸ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਕਾਰ ਅਕਸਰ ਝਗੜਾ ਰਹਿੰਦਾ ਸੀ।
ਦੋਸ਼ ਹੈ ਕਿ 19-20 ਜੁਲਾਈ ਦੀ ਦਰਮਿਆਨੀ ਰਾਤ ਦੋਵਾਂ ਨੇ ਮਿਲ ਕੇ ਸੁਖਵਿੰਦਰ ਸਿੰਘ ਦੇ ਸਿਰ 'ਤੇ ਕਿਸੇ ਮਾਰੂ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਹਰਜੀਤ ਕੌਰ ਨੇ ਹਸਪਤਾਲ ’ਚ ਇਹ ਝੂਠੀ ਜਾਣਕਾਰੀ ਦਿੱਤੀ ਕਿ ਸੁਖਵਿੰਦਰ ਸਿੰਘ ਮਕਾਨ ਤੋਂ ਡਿੱਗਣ ਕਾਰਨ ਜ਼ਖ਼ਮੀ ਹੋਇਆ ਸੀ। ਥਾਣਾ ਘਨੌਰ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਹਰਜੀਤ ਕੌਰ ਅਤੇ ਸ਼ਿੰਦਰ ਸਿੰਘ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕਤਲ ਅਤੇ ਹੋਰ ਦੋਸ਼ਾਂ ਅਧੀਨ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਸਬੂਤ ਇਕੱਠੇ ਕਰਕੇ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।