ਸ੍ਰੀ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ 30 ਜਨਵਰੀ ਨੂੰ
ਸ੍ਰੀ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਨਗਰ ਕੀਰਤਨ 30 ਨੂੰ
Publish Date: Wed, 21 Jan 2026 07:29 PM (IST)
Updated Date: Wed, 21 Jan 2026 07:30 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਸ੍ਰੀ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ 30 ਜਨਵਰੀ ਨੂੰ ਕੀਤਾ ਜਾਵੇਗਾ। ਇਸ ਸਬੰਧੀ ਫ਼ੈਸਲਾ ਸਭਾ ਦੇ ਪ੍ਰਧਾਨ ਬਖਸ਼ੀਸ਼ ਸਿੰਘ ਗੰਗੜ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਭਵਨ, ਫੇਜ਼-7 ਵਿਖੇ ਹੋਈ ਸਭਾ ਦੀ ਪ੍ਰਬੰਧਕ ਕਮੇਟੀ ਦੀ ਬੈਠਕ ਦੌਰਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ 30 ਜਨਵਰੀ ਸ਼ੁੱਕਰਵਾਰ ਨੂੰ ਸਵੇਰੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਸ ਉਪਰੰਤ ਦੁਪਹਿਰ ਵੇਲੇ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਹੋਵੇਗੀ। ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਭਵਨ, ਫੇਜ਼-7, ਮੁਹਾਲੀ ਤੋਂ ਆਰੰਭ ਹੋ ਕੇ ਫੇਜ਼ 3ਬੀ-2, ਫੇਜ਼-4-5, ਫੇਜ਼ 01-2 ਅਤੇ ਫੇਜ਼ 3 ਬੀ-1 ਤੋਂ ਹੁੰਦਾ ਹੋਇਆ ਸ੍ਰੀ ਗੁਰੂ ਰਵਿਦਾਸ. ਭਵਨ, ਫੇਜ਼-7, ਮੁਹਾਲੀ ਵਿਖੇ ਸਮਾਪਤ ਹੋਵੇਗਾ।