ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ
ਪਿੰਡ ਭਬਾਤ ਵਿਖੇ ਨਗਰ ਕੀਰਤਨ ਦਾ ਆਯੋਜਨ ਕੀਤਾ
Publish Date: Mon, 05 Jan 2026 06:23 PM (IST)
Updated Date: Mon, 05 Jan 2026 06:26 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਭਬਾਤ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ। ਨਗਰ ਕੀਰਤਨ ਦੇ ਮੰਨਤ ਨੰ. 2 ਦੇ ਮੇਨ ਗੇਟ ’ਤੇ ਪਹੁੰਚਣ ’ਤੇ ਸਮੂਹ ਮੰਨਤ ਵਾਸੀਆਂ ਨੇ ਨਗਰ ਕੀਰਤਨ ਨੂੰ ਜੀ ਆਇਆਂ ਆਖ਼ਦਿਆਂ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ। ਇਸ ਮੌਕੇ ਸਮੂਹ ਸੰਗਤਾਂ ਨੇ ਲੰਗਰ ਛਕਿਆ ਤੇ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ, ਹਰਮਿੰਦਰ ਸਿੰਘ ਪੱਤੋਂ, ਗਗਨ ਸਿੰਘ, ਬਲਜੀਤ ਸਿੰਘ, ਸੁਰਜੀਤ ਸਿੰਘ, ਲਵਪ੍ਰੀਤ ਸਿੰਘ ਲੱਕੀ, ਗੁਰਮੀਤ ਸਿੰਘ, ਸ਼ਿਵ ਦਿਆਲ, ਵਿਜੇਪਾਲ, ਮਨੋਜ ਸਿੰਘ ਖ਼ਾਲਸਾ, ਭੁਪਿੰਦਰ ਸਿੰਘ, ਮੈਮਾ ਸਿੰਘ ਆਦਿ ਹਾਜ਼ਰ ਸਨ।