ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
Publish Date: Mon, 05 Jan 2026 09:26 PM (IST)
Updated Date: Mon, 05 Jan 2026 09:29 PM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਦੇਸੂ ਮਾਜਰਾ ਸਥਿਤ ਸ੍ਰੀ ਸਿੰਘ ਸਭਾ ਗੁਰਦੁਆਰਾ ਸਾਹਿਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਦੇਸੂ ਮਾਜਰਾ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਕੌਂਸਲਰ ਰਾਜਵੀਰ ਰਾਜੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਿੱਖ ਕੌਮ ਨੂੰ ਲਾਸਾਨੀ ਦੇਣ ਹੈ, ਜਿਸ ਨੂੰ ਕੋਟਿਨ-ਕੋਟਿ ਪ੍ਰਣਾਮ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕੌਮ ਦੀ ਮਹਾਨ ਦੇਣ ਬਾਰੇ ਸਮੇਂ-ਸਮੇਂ ਤੇ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਉਹ ਆਪਣੀ ਪਛਾਣ ਅਤੇ ਇਤਿਹਾਸ ਤੇ ਮਾਣ ਕਰ ਸਕਣ। ਇਸ ਮੌਕੇ ਸ਼ਹਿਰ ਦੀਆਂ ਸੰਗਤਾਂ ਮੌਜੂਦ ਸਨ।