ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ, ਪਾਲਕੀ ਸਾਹਿਬ ਤੇ ਗੱਤਕਾ ਰਹੀਆਂ ਖਿੱਚ ਦਾ ਕੇਂਦਰ
Publish Date: Mon, 23 Nov 2026 08:21 PM (IST)
Updated Date: Mon, 23 Nov 2026 08:22 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਿੰਡ ਧਰਮਗੜ੍ਹ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਅਤੇ ਪਿੰਡ ਦੀ ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਚਲ ਕੇ ਪਿੰਡ ਦੇ ਵੱਖ-ਵੱਖ ਮੁਹੱਲਿਆਂ ਵਿਚ ਦੀ ਹੁੰਦਾ ਹੋਇਆ, ਦੇਰ ਸ਼ਾਮ ਨੂੰ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਿਤ ਹੋਇਆ। ਨਗਰ ਕੀਰਤਨ ’ਚ ਸ਼ਾਮਲ ਹੋਣ ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਤੇ ਗਿਆਨੀ ਪ੍ਰੀਤਮ ਸਿੰਘ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ। ਨਗਰ ਕੀਰਤਨ ਦੌਰਾਨ ਫ਼ੌਜੀ ਬੈਂਡ ਅਤੇ ਗੱਤਕਾ ਪਾਰਟੀ ਨੇ ਆਪਣੇ ਜ਼ੌਹਰ ਵਿਖਾਏ ਅਤੇ ਰਾਗੀ ਸਿੰਘਾਂ ਵੱਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤ ਲਈ ਲੰਗਰ ਵੀ ਲਗਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਖ਼ਜ਼ਾਨਚੀ ਮਨਦੀਪ ਸਿੰਘ, ਸੁਰਿੰਦਰ ਸਿੰਘ ਧਰਮਗੜ੍ਹ, ਕ੍ਰਿਸ਼ਨ ਸਿੰਘ, ਹਰਨੇਕ ਸਿੰਘ, ਹਰਦੀਪ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਦਮਨਦੀਪ ਸਿੰਘ, ਸੁਖਵਿੰਦਰ ਸਿੰਘ ਰਾਮਗੜ੍ਹ ਰੁੜਕੀ, ਬਲਜੀਤ ਸਿੰਘ, ਜਗਜੀਤ ਸਿੰਘ ਰੋਡਾ ਤੇ ਜਸਵਿੰਦਰ ਸਿੰਘ ਸਿੰਦਰ ਆਦਿ ਵੀ ਹਾਜ਼ਰ ਸਨ।