ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Sat, 31 Jan 2026 06:08 PM (IST)
Updated Date: Sat, 31 Jan 2026 06:10 PM (IST)

ਮਹਿਰਾ, ਪੰਜਾਬੀ ਜਾਗਰਣ, ਖਰੜ : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਲਾਂਡਰਾਂ ਰੋਡ ਖਰੜ ਤੋਂ ਸ੍ਰੀ ਗੁਰੂ ਰਵਿਦਾਸ ਭਵਨ ਖਰੜ ਤੱਕ ਨਗਰ ਕੀਰਤਨ ਸਜਾਇਆ ਗਿਆ। ਪਾਲਕੀ ਸਾਹਿਬ ਵਿਚ ਸ਼ਸ਼ੋਭਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸ਼ਾਨੋ-ਸ਼ੌਕਤ ਸੰਗਤ ਨੂੰ ਆਕਰਸ਼ਤ ਕਰ ਰਹੀ ਸੀ। ਇਸ ਦੀ ਸੇਵਾ ਪ੍ਰਬੰਧਕ ਕਮੇਟੀ ਗੁਰਦੁਆਰਾ ਲਾਂਡਰਾਂ ਰੋਡ ਖਰੜ ਦੇ ਪ੍ਰਧਾਨ ਹਰਨੇਕ ਸਿੰਘ ਦੇਵਪੁਰੀ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਮਦਨ ਲਾਲ ਜਨਾਗਲ ਨੇ ਕੀਤੀ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਲਾਂਡਰਾਂ ਰੋਡ ਖਰੜ ਤੋਂ ਬੜੀ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਸਵੇਰੇ ਸ਼ੁਰੂ ਹੋਇਆ ਅਤੇ ਸ਼ਾਮ 5 ਵਜੇ ਸ੍ਰੀ ਗੁਰੂ ਰਵਿਦਾਸ ਭਵਨ ਖਰੜ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ, ਇਸ ਦੌਰਾਨ ਰਸਭਿੰਨਾ ਕੀਰਤਨ ਵੀ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮੇਵਾ ਸਿੰਘ ਪਰਖਾਲੀ, ਗੁਰਦੀਪ ਸਿੰਘ ਸੈਣੀ, ਵਿਦਿਆ ਦੇਵੀ, ਜਗਦੀਪ ਸਿੰਘ, ਕਰਨੈਲ ਸਿੰਘ, ਸਵਰਨ ਸਿੰਘ ਬੱਗਾ, ਸੁਰਿੰਦਰ ਸਿੰਘ ਅਤੇ ਗੁਰੂ ਰਵਿਦਾਸ ਸਭਾ ਦੇ ਜੰਗ ਸਿੰਘ, ਐੱਸਆਰ ਮੱਲ, ਜਸਪਾਲ ਸਿੰਘ, ਬਲਵਿੰਦਰ ਸਿੰਘ ਬੰਟੀ, ਹਰਚਰਨ ਸਿੰਘ, ਲਖਬੀਰ ਸਿੰਘ ਪਮਾਲੀ, ਅਵਤਾਰ ਸਿੰਘ ਸੈਂਪਲਾ, ਕੁਲਦੀਪ ਕੁਮਾਰ, ਚਰਨ ਸਿੰਘ ਕੰਗ, ਧਰਮਪਾਲ ਸਿੰਘ, ਹਾਕਮ ਸਿੰਘ ਰੰਗੀਆਂ, ਦੀਵਾਨ ਸਿੰਘ, ਸਵਰਨ ਸਿੰਘ ਬਡਵਾਲੀ, ਰਣਜੀਤ ਸਿੰਘ ਰਿਪੂ, ਅਰਸ਼ਦੀਪ, ਕੈਪਟਨ ਚੰਦਰ ਗੇਰਾ ਅਤੇ ਬਲਵੀਰ ਸਿੰਘ ਵੀ ਹਾਜ਼ਰ ਸਨ। ਗੁਰਦੁਆਰਾ ਮਾਤਾ ਗੁਜਰੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬੀਰਮੀ, ਜਸਵੀਰ ਸਿੰਘ ਅਤੇ ਸਮੂਹ ਮੈਂਬਰਾਂ, ਗੁਰਦੁਆਰਾ ਦਸਮੇਸ਼ ਨਗਰ ਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।