- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਾਨੂੰਨਗੋ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਪੰਜਾਬ, ਐੱਸਐੱਸਪੀ ਸੰਗਰੂਰ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਤੁਰੰਤ ਜਾਂਚ ਕਰਨ ਤੇ ਦੋ ਹਫ਼ਤਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਪੀੜਤ ਦਾ ਤੁਰੰਤ ਮੈਡੀਕਲ-ਲੀਗਲ ਮੁਆਇਨਾ ਕਰਵਾਉਣ ਅਤੇ ਸਬੰਧਤ ਪੁਲਿਸ ਥਾਣੇ ਦੀ ਮੁਕੰਮਲ ਤੇ ਬਿਨਾਂ ਕਿਸੇ ਸੋਧ ਵਾਲੀ ਸੀਸੀਟੀਵੀ ਫੁਟੇਜ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਲੋਕ ਮਿਲਣੀ’ ਮੌਕੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਪੁਲਿਸ ਹਿਰਾਸਤੀ ਕੁੱਟਮਾਰ, ਤਸ਼ੱਦਦ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ ਦਾ ਨੋਟਿਸ ਲਿਆ ਹੈ। ਇਹ ਕਾਰਵਾਈ ਰਾਜ ਸਭਾ ਮੈਂਬਰ ਤਰੁਣ ਚੁੱਘ ਵੱਲੋਂ ਦਾਇਰ ਕੀਤੀ ਸ਼ਿਕਾਇਤ ’ਤੇ ਕੀਤੀ ਗਈ ਹੈ।
ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਾਨੂੰਨਗੋ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਪੰਜਾਬ, ਐੱਸਐੱਸਪੀ ਸੰਗਰੂਰ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਤੁਰੰਤ ਜਾਂਚ ਕਰਨ ਤੇ ਦੋ ਹਫ਼ਤਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਪੀੜਤ ਦਾ ਤੁਰੰਤ ਮੈਡੀਕਲ-ਲੀਗਲ ਮੁਆਇਨਾ ਕਰਵਾਉਣ ਅਤੇ ਸਬੰਧਤ ਪੁਲਿਸ ਥਾਣੇ ਦੀ ਮੁਕੰਮਲ ਤੇ ਬਿਨਾਂ ਕਿਸੇ ਸੋਧ ਵਾਲੀ ਸੀਸੀਟੀਵੀ ਫੁਟੇਜ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਪ੍ਰਮਾਣਤ ਕਾਪੀ ਪੈੱਨ ਡਰਾਈਵ ਵਿਚ ਵੀ ਪੇਸ਼ ਕਰਨੀ ਹੋਵੇਗੀ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਐੱਫਆਈਆਰ, ਹਿਰਾਸਤ ਨਾਲ ਸਬੰਧਤ ਰਿਕਾਰਡ, ਹਿਰਾਸਤ ਤੇ ਪੁੱਛਗਿੱਛ ਵਿਚ ਸ਼ਾਮਲ ਸਾਰੇ ਪੁਲਿਸ ਮੁਲਾਜ਼ਮਾਂ ਦਾ ਵੇਰਵਾ ਅਤੇ ਪੀੜਤ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਦੋਸ਼ਾਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਕਮਿਸ਼ਨ ਨੇ ਘਟਨਾ ਨਾਲ ਸਬੰਧਤ ਮੈਡੀਕਲ ਰਿਕਾਰਡ, ਸੀਸੀਟੀਵੀ ਫੁਟੇਜ, ਪੁਲਿਸ ਰਿਕਾਰਡ, ਇਲੈਕਟ੍ਰਾਨਿਕ ਡਾਟਾ ਅਤੇ ਹੋਰ ਸਾਰੇ ਮਹੱਤਵਪੂਰਨ ਸਬੂਤ ਤੁਰੰਤ ਸੁਰੱਖਿਅਤ ਤੇ ਸੰਭਾਲ ਕੇ ਰੱਖਣ ਦੇ ਵੀ ਨਿਰਦੇਸ਼ ਦਿੱਤੇ ਹਨ।