-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੁਡੀਸ਼ੀਅਲ ਤੇ ਸਿਵਲ ਅਧਿਕਾਰੀਆਂ ਨਾਲ ਕੀਤੀ ਗਈ ਤਿਮਾਹੀ ਮੀਟਿੰਗ

ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ : ਹਰਪਾਲ ਸਿੰਘ, ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਅਧੀਨ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਕੀਤੀ ਗਈ। ਜਿਸ 'ਚ ਅਮਿਤ ਤਲਵਾੜ, ਡਿਪਟੀ ਕਮਿਸ਼ਨਰ, ਅਵਤਾਰ ਸਿੰਘ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-1, ਬਲਜਿੰਦਰ ਸਿੰਘ, ਚੀਫ਼ ਜੁਡੀਸੀਅਲ ਮੈਜਿਸਟੇ੍ਟ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀਮਤੀ ਹਰਪ੍ਰਰੀਤ ਕੌਰ, ਚੀਫ਼ ਜੁਡੀਸੀਅਲ ਮੈਜਿਸਟੇ੍ਟ, ਅਮਨਦੀਪ ਸਿੰਘ, ਐੱਸਪੀ (ਡੀ), ਸੁਖਦੇਵ ਸਿੰਘ ਡਿਪਟੀ ਜ਼ਿਲ੍ਹਾ ਅਟਾਰਨੀ, ਪ੍ਰਰੀਤ ਕੰਵਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਤੇ ਸਨੇਹਪ੍ਰਰੀਤ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਅਤੇ ਐੱਸਕੇ ਸਿਨਹਾ ਮੈਂਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸ਼ਿਰਕਤ ਕੀਤੀ।

ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਾਂਕਣ ਕੀਤਾ ਗਿਆ। ਹਰਪਾਲ ਸਿੰਘ ਜ਼ਿਲ੍ਹਾ ਅਤੇ ਸ਼ੈਸਨ ਜੱਜ ਵਲੋਂ ਮੀਟਿੰਗ 'ਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 194 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਜ਼ੁਡੀਸੀਅਲ ਅਧਿਕਾਰੀਆਂ ਵਲੋਂ 154 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇੱਥੇ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 12 ਨਵੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ ਵਿਚ ਲੈਂਡ ਐਕੁਈਜੀਸਨ, ਸ਼ਿਕਾਇਤਾਂ/ਸਥਾਈ ਲੋਕ ਅਦਾਲਤ (ਜ਼.ਉ.ਸ.) 'ਚ ਦਾਇਰ ਪਟੀਸ਼ਨ, ਐੱਮਏਸੀਟੀ ਕਲੇਮ ਪਟੀਸ਼ਨ ਅਤੇ ਐਕੁਈਜੀਸਨ, ਪਰਿਵਾਰਿਕ ਮਸਲੇ, ਕਿਰਤੀ ਝਗੜੇ, ਟੈ੍ਫਿਕ ਚਲਾਨ, ਕੰਪਾਊਡੇਬਲ ਓਫੈਨਸਿਜ, ਬਿਜਲੀ ਐਕਟ ਤਹਿਤ ਦਰਜ ਐੱਫਆਈਆਰਜ਼, ਨੈਗੋਸੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸਿਕਾਇਤਾਂ, ਰਿਕਵਰੀ ਸੂਟ, ਪ੍ਰਰੀ-ਲਿਟੀਗੇਟਿਵ ਕੇਸ ਅਤੇ ਹੋਰ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ।