- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਲੋਚਨ ਸਿੰਘ ਅਨੁਸਾਰ ਉਨ੍ਹਾਂ ਨੇ 30 ਮਈ 2026 ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸਰਦਾਰ ਸੋਭਾ ਸਿੰਘ ਦੀ 125ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ ਕਰਨ ਦੀ ਬੇਨਤੀ ਕੀਤੀ ਸੀ। ਕੇਂਦਰ ਸਰਕਾਰ ਵੱਲੋਂ ਹੁਣ 125 ਰੁਪਏ ਦਾ ਸਿੱਕਾ ਜਾਰੀ ਕੀਤੇ ਜਾਣ ’ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਧੰਨਵਾਦ ਪੱਤਰ ਵੀ ਭੇਜਿਆ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ । ਉੱਘੇ ਚਿੱਤਰਕਾਰ ਸਰਦਾਰ ਸੋਭਾ ਸਿੰਘ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਕੇਂਦਰ ਸਰਕਾਰ ਵੱਲੋਂ 125 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਗਿਆ ਹੈ। ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਇਸ ਨੂੰ ਦੇਸ਼ ਵੱਲੋਂ ਮਹਾਨ ਚਿੱਤਰਕਾਰ ਨੂੰ ਦਿੱਤੀ ਗਈ ਕੌਮੀ ਸ਼ਰਧਾਂਜਲੀ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।
ਤਰਲੋਚਨ ਸਿੰਘ ਅਨੁਸਾਰ ਉਨ੍ਹਾਂ ਨੇ 30 ਮਈ 2026 ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸਰਦਾਰ ਸੋਭਾ ਸਿੰਘ ਦੀ 125ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ ਕਰਨ ਦੀ ਬੇਨਤੀ ਕੀਤੀ ਸੀ। ਕੇਂਦਰ ਸਰਕਾਰ ਵੱਲੋਂ ਹੁਣ 125 ਰੁਪਏ ਦਾ ਸਿੱਕਾ ਜਾਰੀ ਕੀਤੇ ਜਾਣ ’ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਧੰਨਵਾਦ ਪੱਤਰ ਵੀ ਭੇਜਿਆ ਹੈ।
ਸਰਦਾਰ ਸੋਭਾ ਸਿੰਘ ਦੇ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਬਣਾਏ ਚਿੱਤਰ ਦੁਨੀਆ ਭਰ ਵਿੱਚ ਪ੍ਰਸਿੱਧ ਹਨ। ਉਨ੍ਹਾਂ ਦੀ ਕਲਾ ਨੇ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀ ਸ਼ਖ਼ਸੀਅਤ ਨੂੰ ਚਿੱਤਰਕਲਾ ਰਾਹੀਂ ਵਿਸ਼ਵ ਪੱਧਰ ’ਤੇ ਪਛਾਣ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਹਾਲਾਂਕਿ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਸਿੱਕਾ 25 ਨਵੰਬਰ ਨੂੰ ਭਾਰਤ ਦੇ ਗਜ਼ਟ ਵਿੱਚ ਅਧਿਸੂਚਿਤ ਕੀਤਾ ਗਿਆ ਹੈ। ਸਿੱਕੇ ਦੇ ਇਕ ਪਾਸੇ ਅਸ਼ੋਕ ਸਤੰਭ ਅਤੇ ਦੂਜੇ ਪਾਸੇ ਸਰਦਾਰ ਸੋਭਾ ਸਿੰਘ ਦਾ ਚਿੱਤਰ ਹੋਵੇਗਾ।
ਇਸ ਦਾ ਭਾਰ 32 ਗ੍ਰਾਮ ਅਤੇ ਵਿਆਸ 44 ਮਿਲੀਮੀਟਰ ਹੋਵੇਗਾ। ਜ਼ਿਕਰਯੋਗ ਹੈ ਕਿ 29 ਨਵੰਬਰ 1901 ਨੂੰ ਸ੍ਰੀ ਹਰਗੋਬਿੰਦਪੁਰ ਵਿਖੇ ਜਨਮੇ ਸਰਦਾਰ ਸੋਭਾ ਸਿੰਘ ਨੇ ਵੰਡ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਅੰਦਰੇਟਾ ਨੂੰ ਆਪਣੀ ਕਰਮਭੂਮੀ ਬਣਾਇਆ ਸੀ। ਉਨ੍ਹਾਂ ਨੂੰ 1983 ਵਿੱਚ ਪਦਮਸ਼੍ਰੀ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।