- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਦੇ ਰਾਸ਼ਟਰੀ ਸਕੱਤਰ ਅਤੇ ਮੁੱਖ ਦਫ਼ਤਰ ਇੰਚਾਰਜ ਮਨੋਜ ਚੌਬੇ ਵੱਲੋਂ ਜਾਰੀ ਬਿਆਨ ਵਿੱਚ ਨਵਜੋਤ ਕੌਰ ਸਿੱਧੂ ਦੇ ਯੋਗਦਾਨ, ਤਜਰਬੇ ਅਤੇ ਮਾਰਗਦਰਸ਼ਨ ਦੀ ਸ਼ਲਾਘਾ ਕੀਤੀ ਗਈ। ਪਾਰਟੀ ਨੇ ਕਿਹਾ ਕਿ ਸੰਗਠਨ ਨਾਲ ਉਨ੍ਹਾਂ ਦਾ ਜੁੜਾਅ ਅਹਿਮ ਬਣਿਆ ਰਹੇਗਾ।

ਰੋਹਿਤ ਕੁਮਾਰ, ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਭਾਰਤੀ ਰਾਸ਼ਟਰਵਾਦੀ ਪਾਰਟੀ (ਬੀਆਰਪੀ) ਨੇ ਸੰਗਠਨ ਵਿੱਚ ਬਦਲਾਅ ਕਰਦਿਆਂ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਪਾਰਟੀ ਨੇ ਇਹ ਫ਼ੈਸਲਾ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ। ਡਾ. ਨਵਜੋਤ ਕੌਰ ਸਿੱਧੂ ਪਾਰਟੀ ਵਿੱਚ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਪਾਰਟੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਿਹਤ ਅਤੇ ਨਿੱਜੀ ਭਲਾਈ ਸਭ ਤੋਂ ਵੱਧ ਤਰਜੀਹ ਹੈ।
ਪਾਰਟੀ ਦੇ ਰਾਸ਼ਟਰੀ ਸਕੱਤਰ ਅਤੇ ਮੁੱਖ ਦਫ਼ਤਰ ਇੰਚਾਰਜ ਮਨੋਜ ਚੌਬੇ ਵੱਲੋਂ ਜਾਰੀ ਬਿਆਨ ਵਿੱਚ ਨਵਜੋਤ ਕੌਰ ਸਿੱਧੂ ਦੇ ਯੋਗਦਾਨ, ਤਜਰਬੇ ਅਤੇ ਮਾਰਗਦਰਸ਼ਨ ਦੀ ਸ਼ਲਾਘਾ ਕੀਤੀ ਗਈ। ਪਾਰਟੀ ਨੇ ਕਿਹਾ ਕਿ ਸੰਗਠਨ ਨਾਲ ਉਨ੍ਹਾਂ ਦਾ ਜੁੜਾਅ ਅਹਿਮ ਬਣਿਆ ਰਹੇਗਾ।
ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਪੰਜਾਬ ਦੀ ਜ਼ਿੰਮੇਵਾਰੀ
ਸੰਗਠਨਾਤਮਕ ਫੇਰਬਦਲ ਤਹਿਤ ਬੀਆਰਪੀ ਨੇ ਰਾਸ਼ਟਰੀ ਉਪ ਪ੍ਰਧਾਨ ਸੁਖਮਿੰਦਰਪਾਲ ਸਿੰਘ ਗਰੇਵਾਲ (ਭੁੱਕੜੀ ਕਲਾਂ) ਨੂੰ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਮੁਤਾਬਕ, ਇਸ ਨਿਯੁਕਤੀ ਦਾ ਮਕਸਦ ਸੂਬੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰਨਾ ਹੈ।
ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ
ਬੀਆਰਪੀ ਨੇ ਪੰਜਾਬ ਵਿੱਚ ਜ਼ਮੀਨੀ ਪੱਧਰ ’ਤੇ ਵਿਆਪਕ ਜਨਸੰਪਰਕ ਮੁਹਿੰਮ ਚਲਾਉਣ ਦੀ ਗੱਲ ਕਹੀ ਹੈ। ਪਾਰਟੀ ਦਾ ਦਾਅਵਾ ਹੈ ਕਿ ਉਹ ਸੂਬੇ ਵਿੱਚ ਇੱਕ ਭਰੋਸੇਯੋਗ ਸਿਆਸੀ ਬਦਲ ਵਜੋਂ ਆਪਣੇ ਆਪ ਨੂੰ ਸਥਾਪਿਤ ਕਰਨਾ ਚਾਹੁੰਦੀ ਹੈ। ਪਾਰਟੀ ਨੇ ਦੁਹਰਾਇਆ ਕਿ ਉਹ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਸੰਗਠਨ ਨੂੰ ਮਜ਼ਬੂਤ ਕਰਨ, ਨਿਰਣਾਇਕ ਅਗਵਾਈ ਦੇਣ ਅਤੇ ਸੂਬੇ ਦੇ ਭਵਿੱਖ ਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਜਤਾਇਆ ਹੈ।