ਨਿਰਪੱਖ ਏਡ ਹਮੇਸ਼ਾ ਬੱਚਿਆਂ ਨੂੰ ਇਤਿਹਾਸ ਨਾਲ ਜੋੜਨ ਦੀ ਕੋਸ਼ਿਸ਼ ਕਰਦਾ ਰਹੇਗਾ : ਪ੍ਰਧਾਨ ਭਾਂਖਰਪੁਰ
ਨਿਰਪੱਖ ਏਡ ਹਮੇਸ਼ਾ ਬੱਚਿਆਂ ਨੂੰ ਇਤਿਹਾਸ ਨਾਲ ਜੋੜਨ ਦੀ ਕੋਸ਼ਿਸ਼ ਕਰਦਾ ਰਹੇਗਾ : ਪ੍ਰਧਾਨ ਗੁਰਮੀਤ ਸਿੰਘ ਭਾਂਖਰਪੁਰ
Publish Date: Sat, 31 Jan 2026 05:28 PM (IST)
Updated Date: Sat, 31 Jan 2026 05:31 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਨਿਰਪੱਖ ਏਡ ਵੱਲੋਂ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦਾ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ’ਚ ਗੁਰਮੁੱਖੀ ਗਿਣਤੀ ਦਾ ਗਿਆਨ, 10 ਗੁਰੂ ਸਾਹਿਬਾਨ, ਪੰਜ ਪਿਆਰਿਆਂ, ਚਾਰ ਸਾਹਿਬਜ਼ਾਦਿਆਂ, ਭਗਤ ਰਵਿਦਾਸ ਜੀ, ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਗਿਆਨ ਅਤੇ ਪੰਜ ਤਖ਼ਤਾਂ ਦਾ ਗਿਆਨ ਦੇ ਆਧਾਰ ’ਤੇ ਇਤਿਹਾਸਕ ਪ੍ਰਸ਼ਨ ਉੱਤਰ ਦਾ ਮੁਕਾਬਲਾ ਸੀ। ਜਿਸ ਵਿਚ ਕੁੱਲ 16 ਟੀਮਾਂ ਨੇ ਹਿੱਸਾ ਲਿਆ ਅਤੇ ਤਿੰਨ ਟੀਮਾਂ ਜੇਤੂ ਰਹੀਆਂ। ਨਿਰਪੱਖ ਏਡ ਦੇ ਪ੍ਰਧਾਨ ਗੁਰਮੀਤ ਸਿੰਘ ਭਾਂਖਰਪੁਰ ਨੇ ਕਿਹਾ ਕਿ ਉਹ ਨਿਰਪੱਖ ਏਡ ਵਿਚ ਹਮੇਸ਼ਾ ਹੀ ਵਿੱਦਿਆ ਨੂੰ ਤਰਜੀਹ ਦਿੰਦੇ ਹਨ ਅਤੇ ਬੱਚਿਆਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕਰਦੇ ਹਨ। ਨਿਰਪੱਖ ਏਡ ਵੱਲੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ। ਨਿਰਪੱਖ ਏਡ ਵਿੱਦਿਆ ਤੋਂ ਇਲਾਵਾ ਡਾਕਟਰੀ ਸਹਾਇਤਾ ਅਤੇ ਸੁੱਕੇ ਰਾਸ਼ਨ ਦੀ ਵੀ ਸਹਾਇਤਾ ਕਰਦੀ ਹੈ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਹਰਸ਼ਪ੍ਰੀਤ ਕੌਰ ਅਤੇ ਜਗਦੀਪ ਸਿੰਘ ਅਤੇ ਦੂਜਾ ਸਥਾਨ ਇਸ਼ਪ੍ਰੀਤ ਸਿੰਘ ਅਤੇ ਅਬੀਜੋਤ ਸਿੰਘ ਅਤੇ ਤੀਸਰਾ ਸਥਾਨ ਸੁਖਮਜੀਤ ਸਿੰਘ ਅਤੇ ਗੁਰਕੀਰਤ ਕੌਰ ਨੇ ਪ੍ਰਾਪਤ ਕੀਤਾ। ਇਸ ਪ੍ਰੋਗਰਾਮ ਵਿਚ ਨਿਰਪੱਖ ਏਡ ਵੱਲੋਂ ਗਗਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਡਾ. ਅਮਨਦੀਪ ਕੌਰ, ਹਰਲੀਨ ਕੌਰ, ਹਰਪ੍ਰੀਤ ਕੌਰ, ਜਸਪਿੰਦਰ ਕੌਰ ਅਤੇ ਕੁਲਵੀਰ ਸਿੰਘ ਹਾਜ਼ਰ ਸਨ।