ਬਿਹਤਰ ਸਿਹਤ ਸੇਵਾਵਾਂ ਲਈ ਨਵੇਂ ਹਾਊਸ ਸਰਜਨ ਨਿਯੁਕਤ
ਬਿਹਤਰ ਸਿਹਤ ਸੇਵਾਵਾਂ ਲਈ ਨਵੇਂ ਹਾਊਸ ਸਰਜਨ ਨਿਯੁਕਤ,
Publish Date: Mon, 02 Feb 2026 07:04 PM (IST)
Updated Date: Mon, 02 Feb 2026 07:07 PM (IST)
- ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਦੀ ਚੰਗੀ ਸਿਹਤ ਲਈ ਵਚਨਬੱਧ : ਡਾ. ਜੈਨ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਵਿਚ ਨਵੇਂ ਹਾਊਸ ਸਰਜਨ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ 25 ਨਵੇਂ ਹਾਊਸ ਸਰਜਨ ਨਿਯੁਕਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ 6 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਦਕਿ ਬਾਕੀਆਂ ਨੂੰ ਵੀ ਨਿਯੁਕਤੀ ਵਾਸਤੇ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਨਵੇਂ ਡਾਕਟਰਾਂ ਦੀ ਤੈਨਾਤੀ ਜ਼ਿਲ੍ਹਾ ਹਸਪਤਾਲ ਮੁਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ ਵਿਚ ਕੀਤੀ ਜਾਵੇਗੀ। ਡਾ. ਜੈਨ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਹੋਰ ਵਧੀਆ ਸਿਹਤ ਸੇਵਾਵਾਂ ਦੇਣ ਵਿਚ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਯਕੀਨੀ ਬਣਾ ਰਿਹਾ ਹੈ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਅਤੇ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਚੰਗੀ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ।