- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਮੰਤਰੀ ਨੇ ਇਹ ਐਲਾਨ ਚੰਡੀਗੜ੍ਹ ਵਿਖੇ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਜਿਸ ’ਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਵੀ ਹਾਜ਼ਰ ਸਨ। ਬੈਂਸ ਨੇ ਜਥੇਬੰਦੀ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਅਤੇ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ’ਚ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਹੀ ਮਾਸਟਰ ਕਾਡਰ ਅਧਿਆਪਕਾਂ ਦੀ ਨਵੀਂ ਭਰਤੀ ਕਰੇਗੀ। ਇਹ ਪ੍ਰਗਟਾਵਾ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਭਰਤੀ ਨਾਲ ਜਿੱਥੇ ਅਧਿਆਪਨ ਕਾਰਜਾਂ ’ਚ ਵਾਧਾ ਹੋਵੇਗਾ, ਉੱਥੇ ਹੀ ਵਿਦਿਆਰਥੀਆਂ ਲਈ ਬਿਹਤਰ ਅਕਾਦਮਿਕ ਸਹਾਇਤਾ ਤੇ ਮਿਆਰੀ ਸਿੱਖਿਆ ਯਕੀਨੀ ਬਣੇਗੀ।
ਸਿੱਖਿਆ ਮੰਤਰੀ ਨੇ ਇਹ ਐਲਾਨ ਚੰਡੀਗੜ੍ਹ ਵਿਖੇ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਜਿਸ ’ਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਵੀ ਹਾਜ਼ਰ ਸਨ। ਬੈਂਸ ਨੇ ਜਥੇਬੰਦੀ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਅਤੇ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ’ਚ ਅਧਿਆਪਨ ਕਾਰਜਾਂ ਨੂੰ ਵੱਡੀ ਮਜ਼ਬੂਤੀ ਮਿਲੇਗੀ। ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਬਿਹਤਰ ਅਕਾਦਮਿਕ ਸਹਾਇਤਾ ਅਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਦੇਣ ਲਈ ਲੋੜੀਂਦਾ ਸਟਾਫ਼ ਹੋਣਾ ਬੇਹੱਦ ਜ਼ਰੂਰੀ ਹੈ।