ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
Publish Date: Mon, 05 Jan 2026 09:07 PM (IST)
Updated Date: Mon, 05 Jan 2026 09:08 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਧਨਾਸ ਚੰਡੀਗੜ੍ਹ ਵਿਖੇ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਰਾਜਾ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵੱਲੋਂ ਨਗਰ ਕੀਰਤਨ ਵਿੱਚ ਹਾਜ਼ਰੀ ਲਗਵਾਈ। ਉਨ੍ਹਾਂ ਦੇ ਨਾਲ ਮੀਤ ਪ੍ਰਧਾਨ ਸਤਨਾਮ ਸਿੰਘ ਬੈਂਸ ਅਤੇ ਗੁਰਪ੍ਰੀਤ ਸਿੰਘ ਬੌਬੀ ਯੁਵਰਾਜ ਸਿੰਘ ਨੂੰ ਗੁਰਦੁਆਰਾ ਕਮੇਟੀ ਵੱਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪ੍ਰਧਾਨ ਸੁਰਜੀਤ ਸਿੰਘ ਰਾਜਾ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਪ੍ਰਧਾਨ ਕਰਨੈਲ ਸਿੰਘ, ਦਲਬੀਰ ਸਿੰਘ ਰਿੰਕੂ, ਸੁਖਦੇਵ ਸਿੰਘ, ਗਗਨਦੀਪ ਸਿੰਘ ਦਾ ਧੰਨਵਾਦ ਕੀਤਾ ਗਿਆ।