ਪੁਲਿਸ ਹੈਡਕੁਆਟਰ ਦੇ ਬਾਹਰ ਇੰਮੀਗ੍ਰੇਸ਼ਨ ਕੰਪਨੀਆਂ ਚਲਾਉਣ ਵਾਲੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
ਪੁਲਿਸ ਹੈਡਕੁਆਟਰ ਦੇ ਬਾਹਰ ਇਮੀਗ੍ਰੇਸ਼ਨ ਕੰਪਨੀਆਂ ਚਲਾਉਣ ਵਾਲੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
Publish Date: Thu, 08 Jan 2026 08:28 PM (IST)
Updated Date: Thu, 08 Jan 2026 08:30 PM (IST)

ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਚੰਡੀਗੜ੍ਹ ਵਿੱਚ ਵਿਦੇਸ਼ ਭੇਜਣ ਦੇ ਨਾਮ ’ਤੇ ਕਈ ਕੰਪਨੀਆਂ ਚਲਾਉਣ ਵਾਲੇ ਇੱਕ ਵਿਅਕਤੀ ਦੇ ਖ਼ਿਲਾਫ਼ ਕੁਝ ਲੋਕਾਂ ਨੇ ਵੀਰਵਾਰ ਸਵੇਰੇ ਪੁਲਿਸ ਹੈੱਡਕੁਆਟਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਇਹ ਲੋਕ ਚੰਡੀਗੜ੍ਹ ਪੁਲਿਸ ਦੇ ਡੀਜੀਪੀ ਨਾਲ ਮਿਲਣਾ ਚਾਹੁੰਦੇ ਸਨ, ਪਰ ਡੀਜੀਪੀ ਨਾਲ ਮੁਲਾਕਾਤ ਨਾ ਹੋਣ ’ਤੇ ਬਾਹਰ ਮੌਜੂਦ ਇੱਕ ਇੰਸਪੈਕਟਰ ਦੇ ਭਰੋਸੇ ਤੋਂ ਬਾਅਦ ਇਹ ਲੋਕ ਵਾਪਸ ਚਲੇ ਗਏ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਭਾਜਪਾ ਪੰਜਾਬ ਦੇ ਨੇਤਾ ਸਿਮਰਨ ਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਇੱਕ ਹੀ ਵਿਅਕਤੀ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿੱਚ ਵੱਖ-ਵੱਖ ਨਾਮਾਂ ਹੇਠ ਇਮੀਗ੍ਰੇਸ਼ਨ ਦਫ਼ਤਰ ਖੋਲ੍ਹ ਕੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵੱਲੋਂ ਚਲਾਏ ਜਾ ਰਹੇ ਇਮੀਗ੍ਰੇਸ਼ਨ ਦਫ਼ਤਰਾਂ ਵਿੱਚ ਸੈਕਟਰ-34, ਸੈਕਟਰ-17 ਅਤੇ ਸੈਕਟਰ-22 ਸ਼ਾਮਲ ਹਨ। ਦੋਸ਼ ਹੈ ਕਿ ਇਹ ਤਿੰਨੇ ਦਫ਼ਤਰ ਇੱਕ ਹੀ ਵਿਅਕਤੀ ਦੇ ਕੰਟਰੋਲ ਹੇਠ ਚੱਲ ਰਹੇ ਹਨ, ਜੋ ਵਿਦੇਸ਼ ਭੇਜਣ ਦੇ ਝੂਠੇ ਵਾਅਦੇ ਕਰਕੇ ਲੋਕਾਂ ਤੋਂ ਵੱਡੀ ਰਕਮ ਵਸੂਲ ਕਰਦਾ ਹੈ। ਇਸ ਮੌਕੇ ਸਿਮਰਨ ਪ੍ਰੀਤ ਸਿੰਘ ਦੇ ਨਾਲ ਗਗਨ ਸਿੰਘ, ਪਰਮਵੀਰ ਸਿੰਘ, ਪਰਮਜੀਤ ਸਿੰਘ, ਸੁਸ਼ੀਲ ਕੁਮਾਰ, ਅਨਿਲ ਕੁਮਾਰ, ਸੁਨੀਲ ਕੁਮਾਰ, ਯੋਗੇਸ਼ ਸ਼ਰਮਾ, ਮਨਮੋਹਨ ਕੁਮਾਰ, ਭਰਤ ਵਰਮਾ, ਚੇਤਨ, ਦਮਨ, ਕਵੀ, ਚਿਰਾਗ, ਸਾਹਿ, ਅੰਜੂ ਬਾਲਾ, ਜੋਤੀ ਵਰਮਾ, ਮੁਕੇਸ਼ ਆਦਿ ਵੀ ਸ਼ਾਮਲ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਤੋਂ ਵੀਜ਼ਾ ਲਗਵਾਉਣ ਅਤੇ ਵਿਦੇਸ਼ ਭੇਜਣ ਦੇ ਨਾਮ ’ਤੇ ਪੈਸੇ ਲਏ ਗਏ, ਪਰ ਨਾ ਤਾਂ ਉਨ੍ਹਾਂ ਨੂੰ ਵੀਜ਼ਾ ਮਿਲਿਆ ਅਤੇ ਨਾ ਹੀ ਜਮ੍ਹਾ ਕਰਵਾਈ ਗਈ ਰਕਮ ਵਾਪਸ ਕੀਤੀ ਗਈ। ਕਈ ਪਰਿਵਾਰਾਂ ਦੀ ਜੀਵਨ ਭਰ ਦੀ ਜਮ੍ਹਾ ਪੂੰਜੀ ਇਸ ਠੱਗੀ ਵਿੱਚ ਡੁੱਬ ਗਈ ਹੈ। ਪੀੜਤ ਪਰਿਵਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਪੂਰੇ ਨੈੱਟਵਰਕ ਦੀ ਗਹਿਰੀ ਜਾਂਚ ਕਰਵਾਈ ਜਾਵੇ ਅਤੇ ਮੁਲਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਨੌਜਵਾਨ ਜਾਂ ਪਰਿਵਾਰ ਨਾਲ ਇਸ ਤਰ੍ਹਾਂ ਦੀ ਧੋਖਾਧੜੀ ਨਾ ਹੋਵੇ।