ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਨੂੰ ਕਾਬੂ ਕੀਤਾ
ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਨੂੰ ਕਾਬੂ ਕੀਤਾ
Publish Date: Tue, 13 Jan 2026 06:54 PM (IST)
Updated Date: Tue, 13 Jan 2026 06:57 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਮਲੋਆ ਥਾਣਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੀ ਅਗਵਾਈ ਥਾਣਾ ਮੁਖੀ ਇੰਸਪੈਕਟਰ ਜਸਬੀਰ ਸਿੰਘ ਵੱਲੋਂ ਕੀਤੀ ਗਈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਸ਼ਾਲ ਸ਼ਰਮਾ (25) ਪੁੱਤਰ, ਨਿਵਾਸੀ ਮਕਾਨ ਨੰਬਰ 30, ਪਿੰਡ ਡੱਡੂਮਾਜਰਾ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਥਾਣਾ ਮਲੋਆ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ 12 ਜਨਵਰੀ 2026 ਨੂੰ ਸ਼ਾਮ ਕਰੀਬ 6:45 ਵਜੇ ਪੁਲਿਸ ਟੀਮ ਗਸ਼ਤ ‘ਤੇ ਸੀ। ਇਸ ਦੌਰਾਨ ਪਿੰਡ ਡੱਡੂਮਾਜਰਾ ਵਿੱਚ ਸਥਿਤ ਸ਼ਮਸ਼ਾਨ ਘਾਟ ਦੇ ਨੇੜੇ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ ਕੁੱਲ 7.35 ਗ੍ਰਾਮ ਹੈਰੋਇਨ ਬਰਾਮਦ ਹੋਈ, ਜੋ ਉਹ ਬਿਨਾਂ ਕਿਸੇ ਲਾਇਸੈਂਸ ਜਾਂ ਪਰਮਿਟ ਦੇ ਰੱਖੇ ਹੋਏ ਸੀ। ਬਰਾਮਦ ਕੀਤੇ ਨਸ਼ੀਲੇ ਪਦਾਰਥ ਨੂੰ ਜ਼ਬਤੀ ਮੈਮੋ ਤਹਿਤ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਅਤੇ ਮੁਲਜ਼ਮ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਮੁਲਜ਼ਮ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਹੈਰੋਇਨ ਕਿੱਥੋਂ ਲਿਆਇਆ ਸੀ ਅਤੇ ਕਿਸ ਨੂੰ ਸਪਲਾਈ ਕਰਨ ਦੀ ਫਿਰਾਕ ਵਿੱਚ ਸੀ। ਮਾਮਲੇ ਦੀ ਜਾਂਚ ਜਾਰੀ ਹੈ।