- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੀਲਡ ਕਾਮੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਖਿਲਾਫ ਚੰਡੀਗੜ੍ਹ ਵਿਖੇ ਕਰਨਗੇ ਰੋਸ ਰੈਲੀ

ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਤੇ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ, ਰਾਜਪਾਲ ਲਸੋਈ, ਹਰਪ੍ਰੀਤ ਗਰੇਵਾਲ, ਕਿਸ਼ੋਰ ਚੰਦ ਗਾਜ਼, ਦਰਸ਼ਨ ਚੀਮਾ, ਸਤਨਾਮ ਸਿੰਘ, ਬਲਜਿੰਦਰ ਸਿੰਘ, ਸੁਰੇਸ਼ ਕੁਮਾਰ ਮੁਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਲਾਗੂ ਕਰਨ ਬਾਰੇ 30-07-2025 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਮੁਤਾਬਕ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਅਤੇ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਸਬੰਧੀ ਵਿੱਤ ਮੰਤਰੀ ਪੰਜਾਬ ਜੋ ਸਬ ਕਮੇਟੀ ਦੇ ਚੇਅਰਮੈਨ ਸਨ ਉਨ੍ਹਾਂ ਵੱਲੋਂ ਮੀਟਿੰਗ ਕਰ ਕੇ ਜਥੇਬੰਦੀ ਨਾਲ ਤੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਸਰਕਾਰ ਨੇ ਨੋਟੀਫਿਕੇਸ਼ਨ ਲਾਗੂ ਕਰ ਕੇ ਕਾਰਵਾਈ ਕੀਤੀ ਜਾਵੇ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਵਧੀਕ ਸਕੱਤਰ ਵੱਲੋਂ ਅਤੇ ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਇਨ੍ਹਾਂ ਦੀ ਢਿੱਲੀ ਕਾਰਗੁਜ਼ਾਰੀ ਕਰ ਕੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮ ਜਿੱਥੇ ਪੈਨਸ਼ਨਾਂ ਤੋਂ ਵਾਂਝੇ ਹਨ ਉੱਥੇ ਉਨ੍ਹਾਂ ਦੀਆਂ ਹੋਰ ਮੰਗਾਂ ਵੀ ਲਗਾਤਾਰ ਲਟਕਦੀਆਂ ਆ ਰਹੀਆਂ ਹਨ ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਜਿੰਨਾ ਚਿਰ ਰੈਗੂਲਰ ਦੀ ਪਾਲਿਸੀ ਸਰਕਾਰ ਵੱਲੋਂ ਨਹੀਂ ਬਣਾਈ ਜਾਂਦੀ ਉਨ੍ਹਾਂ ਨੂੰ ਮਹਿਕਮੇ ਵਿੱਚ ਮਰਜ ਕਰ ਕੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਤਨਖਾਹ ਨੂੰ ਚੰਡੀਗੜ੍ਹ ਪੈਟਰਨ ਤੇ ਲਾਗੂ ਕੀਤਾ ਜਾਵੇ, ਮੰਡੀਆਂ ਵਿੱਚ ਕੰਮ ਕਰਦੇ ਮੁਲਾਜ਼ਮ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣ ਕਿਉਂਕਿ ਉਨ੍ਹਾਂ ਮੁਲਾਜ਼ਮਾਂ ਨੂੰ ਅੱਠ-ਅੱਠ ਮਹੀਨੇ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਦੋ ਦੋ ਸਾਲ ਤੋਂ ਉਨ੍ਹਾਂ ਦਾ ਪੀਐੱਫ ਵੀ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ। ਸੂਬਾ ਆਗੂ ਤਾਰ ਸਿੰਘ ਗਿੱਲ, ਦਰਸ਼ਨ ਸਿੰਘ ਨੰਗਲ, ਦਰਸ਼ਨ ਸ਼ਰਮਾ, ਹਰਨੇਕ ਗਹਿਰੀ, ਸੁਖਚੈਨ ਸਿੰਘ, ਸ਼ਿਦਰਪਾਲ ਮਾਨਸਾ, ਕੁਲਵੰਤ ਸਿੰਘ ਬੁਰਜ ਥਰੋੜ, ਗੁਰਜੰਟ ਮਾਨ, ਪ੍ਰੇਮ ਕੁਮਾਰ ਗੁਰਦਾਸਪੁਰ ਨੇ ਕਿਹਾ ਕਿ 4 ਫਰਵਰੀ ਨੂੰ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਅਤੇ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਚੰਡੀਗੜ੍ਹ ਦੇ ਖ਼ਿਲਾਫ਼ ਸੈਕਟਰ 35 ਚੰਡੀਗੜ੍ਹ ਏ ਵਿਖੇ ਰੋਸ ਰੈਲੀ ਕੀਤੀ ਜਾਣੀ ਹੈ। ਉਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਮੁਲਾਜ਼ਮਾਂ ਨੂੰ ਜ਼ਿਲਿ੍ਹਆਂ ਵਾਈਜ਼ ਕੋਟਾ ਲਾ ਦਿੱਤਾ ਗਿਆ ਹੈ।