ਚੰਡੀਗੜ੍ਹ ਪੁਲਿਸ ਦੇ ਡੀਜੀਪੀ ਰਾਸ਼ਟਰਪਤੀ ਵਿਸ਼ੇਸ਼ ਸੇਵਾ ਮੈਡਲ ਨਾਲ ਸਨਮਾਨਿਤ
ਚੰਡੀਗੜ੍ਹ ਪੁਲਿਸ ਦੇ ਡੀਜੀਪੀ ਡਾ. ਸਾਗਰ ਪ੍ਰੀਤ ਸਿੰਘ ਹੁੱਡਾ ਰਾਸ਼ਟਰਪਤੀ ਵਿਸ਼ੇਸ਼ ਸੇਵਾ ਮੈਡਲ ਨਾਲ ਸਨਮਾਨਿਤ
Publish Date: Mon, 16 Feb 2026 06:44 PM (IST)
Updated Date: Mon, 16 Feb 2026 06:48 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਦੇ ਡੀਜੀਪੀ ਡਾ. ਸਾਗਰ ਪ੍ਰੀਤ ਸਿੰਘ ਹੁੱਡਾ ਨੂੰ ਰਾਸ਼ਟਰਪਤੀ ਵਿਸ਼ੇਸ਼ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਮੈਡਲ 16 ਫ਼ਰਵਰੀ 2026 ਨੂੰ ਨਵੀਂ ਦਿੱਲੀ ਵਿੱਚ ਕਰਵਾਏ ਦਿੱਲੀ ਪੁਲਿਸ ਰੇਜ਼ਿੰਗ ਡੇ ਮੌਕੇ ਹੋਏ ਸਮਾਗਮ ਦੌਰਾਨ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਵੱਲੋਂ ਪ੍ਰਦਾਨ ਕੀਤਾ ਗਿਆ। ਇਹ ਸਨਮਾਨ ਪੁਲਿਸ ਸੇਵਾ ਵਿੱਚ ਬਿਹਤਰੀਨ ਅਤੇ ਲੰਬੇ ਸਮੇਂ ਤਕ ਕੀਤੇ ਗਏ ਸ਼ਲਾਘਾਯੋਗ ਯੋਗਦਾਨ ਲਈ ਦਿੱਤਾ ਜਾਂਦਾ ਹੈ। ਇਸ ਪੁਰਸਕਾਰ ਦਾ ਐਲਾਨ ਆਜ਼ਾਦੀ ਦਿਵਸ 2025 ਦੀ ਨੂੰ ਕੀਤਾ ਗਿਆ ਸੀ।