ਔਰਤ ਦੀ ਮੌਤ ’ਚ ਲਾਪਰਵਾਹੀ ਦੇ ਦੋਸ਼ ’ਚ ਸੈਕਟਰ-49 ਥਾਣਾ ਮੁਖੀ ਲਾਈਨ ਹਾਜ਼ਿਰ
ਮਹਿਲਾ ਦੀ ਮੌਤ ਵਿੱਚ ਲਾਪਰਵਾਹੀ ਦੇ ਦੋਸ਼ ‘ਚ ਸੈਕਟਰ-49 ਥਾਣਾ ਮੁਖੀ ਲਾਈਨ ਹਾਜ਼ਿਰ
Publish Date: Wed, 18 Feb 2026 06:19 PM (IST)
Updated Date: Wed, 18 Feb 2026 06:21 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਸ਼ੱਕੀ ਹਾਲਾਤ ’ਚ ਇਕ ਔਰਤ ਦੀ ਮੌਤ ਦੇ ਮਾਮਲੇ ਦੀ ਜਾਂਚ ’ਚ ਲਾਪਰਵਾਹੀ ਵਰਤਣ ਦੇ ਦੋਸ਼ ’ਚ ਸੈਕਟਰ-49 ਦੇ ਥਾਣਾ ਮੁਖੀ ਇੰਸਪੈਕਟਰ ਓਮ ਪ੍ਰਕਾਸ਼ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉੱਚ ਅਧਿਕਾਰੀਆਂ ਨੇ ਮੁੱਢਲੀ ਜਾਂਚ ਦੌਰਾਨ ਕੋਤਾਹੀ ਪਾਏ ਜਾਣ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਸੂਤਰਾਂ ਮੁਤਾਬਕ, ਸੈਕਟਰ-49 ਖੇਤਰ ਵਿਚ ਹਾਲ ਹੀ ਵਿਚ ਇਕ ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਈ ਸੀ। ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਥਾਣਾ ਮੁਖੀ ਨੂੰ ਸੌਂਪੀ ਗਈ ਸੀ, ਪਰ ਜਾਂਚ ਪ੍ਰਕਿਰਿਆ ਦੌਰਾਨ ਲਾਜ਼ਮੀ ਤੱਥਾਂ ਨੂੰ ਸਮੇਂ ਸਿਰ ਇਕੱਠਾ ਨਾ ਕਰਨ ਅਤੇ ਉੱਚ ਅਧਿਕਾਰੀਆਂ ਨੂੰ ਸਹੀ ਰਿਪੋਰਟ ਪੇਸ਼ ਨਾ ਕਰਨ ਦੇ ਦੋਸ਼ ਲੱਗੇ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇੰਸਪੈਕਟਰ ਓਮ ਪ੍ਰਕਾਸ਼ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ। ਇਸ ਦੇ ਨਾਲ ਹੀ ਪੂਰੇ ਮਾਮਲੇ ਦੀ ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਸੰਵੇਦਨਸ਼ੀਲ ਮਾਮਲੇ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਭਾਗੀ ਜਾਂਚ ਦੀ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।