ਕਮਾਨੀਦਾਰ ਚਾਕੂ ਨਾਲ ਨੌਜਵਾਨ ਗ੍ਰਿਫ਼ਤਾਰ
ਕਮਾਨੀਦਾਰ ਚਾਕੂ ਨਾਲ ਨੌਜਵਾਨ ਗ੍ਰਿਫ਼ਤਾਰ, ਰੇਹੜੀ ‘ਤੇ ਮਿਲੀ ਪਿਸਤੌਲ ਤੇ ਕਾਰਤੂਸ
Publish Date: Mon, 16 Mar 2026 07:41 PM (IST)
Updated Date: Mon, 16 Mar 2026 07:43 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਸ਼ਹਿਰ ਵਿੱਚ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਇੱਕ ਨੌਜਵਾਨ ਨੂੰ ਕਮਾਨੀਦਾਰ ਚਾਕੂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦਕਿ ਡੱਡੂ ਮਾਜਰਾ ਵਿੱਚ ਇੱਕ ਰੇਹੜੀ ’ਤੇ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਦੋਵੇਂ ਮਾਮਲਿਆਂ ਵਿੱਚ ਪੁਲਿਸ ਨੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੈਕਟਰ-34 ਥਾਣਾ ਪੁਲਿਸ ਨੇ ਬੁੜੈਲ ਨਿਵਾਸੀ ਦੀਪਾਂਸ਼ ਨੂੰ ਕਮਾਨੀਦਾਰ ਚਾਕੂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਦੀ ਧਾਰਾ 25, 54 ਅਤੇ 59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਿਕ ਸੈਕਟਰ-45 ਦੇ ਛੋਟੇ ਪਾਰਕ ਨੇੜੇ ਪੁਲਿਸ ਟੀਮ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਨੌਜਵਾਨ ਪੁਲਿਸ ਨੂੰ ਵੇਖ ਕੇ ਘਬਰਾ ਗਿਆ ਅਤੇ ਵਾਪਸ ਮੁੜਨ ਲੱਗਾ। ਸ਼ੱਕ ਹੋਣ ’ਤੇ ਪੁਲਿਸ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਦੀਪਾਂਸ਼ ਅਤੇ ਪਤਾ ਬੁੜੈਲ ਦੱਸਿਆ। ਤਲਾਸ਼ੀ ਲੈਣ ’ਤੇ ਉਸ ਦੇ ਕੋਲੋਂ ਇੱਕ ਕਮਾਨੀਦਾਰ ਚਾਕੂ ਬਰਾਮਦ ਹੋਇਆ। ਇਸ ਤੋਂ ਬਾਅਦ ਪੁਲਿਸ ਮੁਲਜ਼ਮ ਨੂੰ ਸੈਕਟਰ-34 ਥਾਣੇ ਲੈ ਗਈ ਅਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਡੱਡੂ ਮਾਜਰਾ ’ਚ ਰੇਹੜੀ ’ਤੇ ਮਿਲੀ ਪਿਸਤੌਲ : ਇੱਕ ਹੋਰ ਮਾਮਲੇ ਵਿੱਚ ਮਲੋਆ ਥਾਣਾ ਪੁਲਿਸ ਨੂੰ ਡੱਡੂ ਮਾਜਰਾ ਵਿੱਚ ਇੱਕ ਰੇਹੜੀ ’ਤੇ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ ਹੈ। ਇਹ ਬਰਾਮਦਗੀ ਮਕਾਨ ਨੰਬਰ 2011-2012 ਦੇ ਨੇੜੇ ਹੋਈ। ਪੁਲਿਸ ਅਨੁਸਾਰ ਆਸ-ਪਾਸ ਮੌਜੂਦ ਲੋਕਾਂ ਨਾਲ ਪੁੱਛਗਿੱਛ ਕੀਤੀ ਗਈ, ਪਰ ਕਿਸੇ ਨੂੰ ਵੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ। ਪੁਲਿਸ ਹੁਣ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਪਿਸਤੌਲ ਅਤੇ ਕਾਰਤੂਸ ਉੱਥੇ ਕਿਸ ਨੇ ਰੱਖੇ ਸਨ।