ਸੈਕਟਰ-42 ’ਚ ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਕੇ ਚੋਰੀ ਦੀ ਕੋਸ਼ਿਸ਼
ਸੈਕਟਰ-42 ‘ਚ ਖੜੀ ਕਾਰ ਦੇ ਸ਼ੀਸ਼ੇ ਤੋੜ ਕੇ ਚੋਰੀ ਦੀ ਕੋਸ਼ਿਸ਼
Publish Date: Sat, 28 Mar 2026 07:29 PM (IST)
Updated Date: Sat, 28 Mar 2026 07:32 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਸੈਕਟਰ-42 ਵਿਚ ਦੇਰ ਰਾਤ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਕੋਸ਼ਿਸ਼ ਕੀਤੀ ਗਈ। ਮਾਮਲੇ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੈਕਟਰ-42 ਦੇ ਵਸਨੀਕ ਵਕੀਲ ਰਵੀ ਜੋਸ਼ੀ ਵੱਲੋਂ ਦਿੱਤੀ ਸ਼ਿਕਾਇਤ ਮੁਤਾਬਕ 27 ਮਾਰਚ ਦੀ ਰਾਤ ਕਰੀਬ 1 ਵਜੇ ਤੋਂ 1:15 ਵਜੇ ਦਰਮਿਆਨ ਚਾਰ ਵੱਖ-ਵੱਖ ਮੋਟਰਸਾਈਕਲਾਂ ’ਤੇ ਸਵਾਰ ਕੁਝ ਨੌਜਵਾਨ ਉਨ੍ਹਾਂ ਦੇ ਘਰ ਨੇੜੇ ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਰਹੇ ਸਨ ਅਤੇ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਕਾਰ ਦੇ ਪਿੱਛੇ ਵਾਲਾ ਸ਼ੀਸ਼ਾ ਅਤੇ ਖੱਬੇ ਪਾਸੇ ਦਰਵਾਜ਼ੇ ਦਾ ਸ਼ੀਸ਼ਾ ਤੋੜ ਦਿੱਤਾ। ਇਸ ਘਟਨਾ ਦੀ ਜਾਣਕਾਰੀ ਇਲਾਕੇ ਦੇ ਚੌਕੀਦਾਰ ਸੀਤਾ ਰਾਮ ਨੇ ਦਿੱਤੀ, ਜਿਸ ਨੇ ਨੌਜਵਾਨਾਂ ਨੂੰ ਮੌਕੇ ’ਤੇ ਕਾਰ ਨੂੰ ਨੁਕਸਾਨ ਪਹੁੰਚਾਉਂਦੇ ਵੇਖਿਆ। ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਵਾਹਨ ਚੋਰੀ ਕਰਨ ਦੀ ਕੋਸ਼ਿਸ਼ ਵੀ ਕੀਤੀ। ਖੇਤਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਮੁਲਜ਼ਮਾਂ ਦੀ ਪਛਾਣ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੈਕਟਰ-36 ਥਾਣਾ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਆਸ-ਪਾਸ ਲੱਗੇ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ।