ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਨੌਜਵਾਨ ਨੇ ਲਿਆ ਫਾਹਾ
Publish Date: Mon, 13 Apr 2026 07:40 PM (IST)
Updated Date: Mon, 13 Apr 2026 07:46 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਧਨਾਸ ਵਿਖੇ ਸਮਾਲ ਫਲੈਟਸ ਵਿੱਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 30 ਸਾਲਾ ਦੀਪਕ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਗੌਰੀ ਨੇ ਦੱਸਿਆ ਕਿ ਉਸ ਦਾ ਪਤੀ ਦੀਪਕ ਸਵੇਰੇ ਤੋਂ ਹੀ ਕਮਰੇ ਅੰਦਰ ਬੰਦ ਸੀ ਅਤੇ ਦਰਵਾਜ਼ਾ ਨਹੀਂ ਖੋਲ੍ਹ ਰਿਹਾ ਸੀ। ਸ਼ੱਕ ਹੋਣ ’ਤੇ ਪੁਲਿਸ ਅਤੇ ਹੋਰ ਵਿਭਾਗਾਂ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਕਮਰੇ ਦੀ ਬਾਹਰ ਵਾਲੀ ਖਿੜਕੀ ਤੋੜ ਕੇ ਅੰਦਰ ਦਾਖਲ ਹੋਈ। ਅੰਦਰ ਜਾ ਕੇ ਵੇਖਿਆ ਗਿਆ ਕਿ ਨੌਜਵਾਨ ਪੱਖੇ ਨਾਲ ਦੁਪੱਟੇ ਦੇ ਸਹਾਰੇ ਨਾਲ ਲਟਕ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਐਂਬੂਲੈਂਸ ਅਤੇ ਸੈਕਟਰ-11 ਫਾਇਰ ਸਟੇਸ਼ਨ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਇਸ ਤੋਂ ਇਲਾਵਾ ਸਾਰੰਗਪੁਰ ਥਾਣਾ ਪੁਲਿਸ ਵੀ ਮੌਕੇ ’ਤੇ ਮੌਜੂਦ ਸੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।