- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਤਸਕਰ ਸਾਵਧਾਨ, ਇੱਕ ਕਾਲ ’ਤੇ ਸ਼ਹਿਰ ’ਚ ਪਹੁੰਚੇਗੀ ਪੁਲਿਸ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਬੁੱਧਵਾਰ ਨੂੰ ਯੂਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਐਂਟੀ-ਡਰੱਗ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਗਏ। ਯੂਟੀ ਸਕੱਤਰੇਤ, ਸੈਕਟਰ-9 ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਨ੍ਹਾਂ ਹੈਲਪਲਾਈਨ ਨੰਬਰਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਯੂਟੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਡੀਜੀਪੀ ਡਾ. ਸਾਗਰ ਪ੍ਰੀਤ ਹੁੱਡਾ, ਐੱਸਐੱਸਪੀ ਕੰਵਰਦੀਪ ਕੌਰ ਸਮੇਤ ਪੁਲਿਸ ਅਤੇ ਪ੍ਰਸ਼ਾਸਨ ਦੇ ਕਈ ਅਧਿਕਾਰੀ ਮੌਜੂਦ ਸਨ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਸਭ ਤੋਂ ਅਹਿਮ ਕੜੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ, ਨਸ਼ਿਆਂ ਦੀ ਵਰਤੋਂ ਅਤੇ ਇਸ ਨਾਲ ਜੁੜੀਆਂ ਹੋਰ ਸਰਗਰਮੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ।