- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
NIA ਦੀਆਂ ਟੀਮਾਂ ਨੇ ਪੰਜਾਬ ਅਤੇ ਹਰਿਆਣਾ ਦੇ ਨੌਂ ਜ਼ਿਲ੍ਹਿਆਂ 'ਚ ਵੱਖ-ਵੱਖ ਟਿਕਾਣਿਆਂ ਦੀ ਤਲਾਸ਼ੀ ਲਈ। ਇਸ ਦੌਰਾਨ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਜਾਂਚ ਨਾਲ ਜੁੜੇ ਅਹਿਮ ਸੁਰਾਗ ਇਕੱਠੇ ਕੀਤੇ ਗਏ। ਏਜੰਸੀ ਨੇ ਕਈ ਡਿਜੀਟਲ ਉਪਕਰਨ, ਦਸਤਾਵੇਜ਼ ਤੇ ਸੰਚਾਰ ਨੈੱਟਵਰਕ, ਵਿੱਤੀ ਲੈਣ-ਦੇਣ ਤੇ ਸ਼ੱਕੀ ਗਤੀਵਿਧੀਆਂ ਨਾਲ ਸਬੰਧਿਤ ਸਮੱਗਰੀ ਵੀ ਜ਼ਬਤ ਕੀਤੀ ਹੈ।

ਰੋਹਿਤ ਕੁਮਾਰ, ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪਾਕਿਸਤਾਨ ਸਥਿਤ ਅੱਤਵਾਦੀ ਸ਼ਹਿਜ਼ਾਦ ਭੱਟੀ ਨਾਲ ਜੁੜੇ ਅੱਤਵਾਦੀ-ਗੈਂਗਸਟਰ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ 'ਚ 18 ਥਾਵਾਂ 'ਤੇ ਇੱਕੋ ਵੇਲੇ ਛਾਪੇਮਾਰੀ ਕੀਤੀ। ਇਹ ਕਾਰਵਾਈ ਭੱਟੀ ਨਾਲ ਜੁੜੇ ਤਿੰਨ ਵੱਖ-ਵੱਖ ਮਾਮਲਿਆਂ ਦੀ ਜਾਂਚ ਦੇ ਤਹਿਤ ਕੀਤੀ ਗਈ ਹੈ।
NIA ਦੀਆਂ ਟੀਮਾਂ ਨੇ ਪੰਜਾਬ ਅਤੇ ਹਰਿਆਣਾ ਦੇ ਨੌਂ ਜ਼ਿਲ੍ਹਿਆਂ 'ਚ ਸਥਿਤ ਵੱਖ-ਵੱਖ ਟਿਕਾਣਿਆਂ ਦੀ ਤਲਾਸ਼ੀ ਲਈ। ਇਸ ਦੌਰਾਨ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਜਾਂਚ ਨਾਲ ਜੁੜੇ ਅਹਿਮ ਸੁਰਾਗ ਇਕੱਠੇ ਕੀਤੇ ਗਏ। ਏਜੰਸੀ ਨੇ ਕਈ ਡਿਜੀਟਲ ਉਪਕਰਨ, ਦਸਤਾਵੇਜ਼ ਅਤੇ ਸੰਚਾਰ ਨੈੱਟਵਰਕ, ਵਿੱਤੀ ਲੈਣ-ਦੇਣ ਤੇ ਸ਼ੱਕੀ ਗਤੀਵਿਧੀਆਂ ਨਾਲ ਸਬੰਧਿਤ ਸਮੱਗਰੀ ਵੀ ਜ਼ਬਤ ਕੀਤੀ ਹੈ।
NIA ਮੁਤਾਬਕ, ਤਲਾਸ਼ੀ ਦੌਰਾਨ ਇਕੱਠੇ ਕੀਤੇ ਗਏ ਸਾਰੇ ਸਬੂਤਾਂ ਅਤੇ ਜਾਣਕਾਰੀਆਂ ਨੂੰ ਤਕਨੀਕੀ, ਫੋਰੈਂਸਿਕ ਅਤੇ ਹੋਰ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਸਰਹੱਦ ਪਾਰ ਤੋਂ ਚਲਾਈ ਜਾ ਰਹੀ ਵਿਆਪਕ ਸਾਜ਼ਿਸ਼ ਦਾ ਖੁਲਾਸਾ ਕੀਤਾ ਜਾ ਸਕੇ। ਕੁਝ ਵਿਅਕਤੀਆਂ ਨੂੰ ਅਗਲੇਰੀ ਪੁੱਛਗਿੱਛ ਲਈ ਜਾਂਚ ਵਿੱਚ ਸ਼ਾਮਲ ਹੋਣ ਦੇ ਨੋਟਿਸ ਵੀ ਜਾਰੀ ਕੀਤੇ ਗਏ ਹਨ।
ਜਾਂਚ ਏਜੰਸੀ ਅਨੁਸਾਰ, ਪਾਕਿਸਤਾਨ ਵਿੱਚ ਬੈਠਾ ਗੈਂਗਸਟਰ ਤੋਂ ਅੱਤਵਾਦੀ ਬਣਿਆ ਸ਼ਹਿਜ਼ਾਦ ਭੱਟੀ ਭਾਰਤ 'ਚ ਆਪਣੇ ਨੈੱਟਵਰਕ ਰਾਹੀਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ। ਮੰਗਲਵਾਰ ਦੀ ਕਾਰਵਾਈ ਦਾ ਮੁੱਖ ਉਦੇਸ਼ ਉਸ ਦੇ ਸਾਥੀਆਂ ਅਤੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨਾ ਸੀ।