- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਾੜ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸੁਰੱਖਿਆ ਵਿੱਚ ਹੋਈ ਹਰ ਚੂਕ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਚੜ੍ਹਦੀ ਕਲਾ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਰੋਹਿਤ ਕੁਮਾਰ, ਚੰਡੀਗੜ੍ਹ। ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾਲ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾ ਸਕਦਾ। ਪੰਜਾਬ ਵਿੱਚ ਸਿਆਸਤ, ਨਿੱਜੀ ਮਤਭੇਦ ਜਾਂ ਕਿਸੇ ਵੀ ਹੋਰ ਕਾਰਨ ਨੂੰ ਹਿੰਸਾ ਦਾ ਬਹਾਨਾ ਨਹੀਂ ਬਣਨ ਦਿੱਤਾ ਜਾ ਸਕਦਾ।