ਜੇਐੱਸ ਕਲੇਰ, ਜ਼ੀਰਕਪੁਰ : ਜ਼ੀਰਕਪੁਰ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦਾ ਅਪਰਾਧ ਬਰਦਾਸ਼ਤ ਨਹੀਂ ਕੀਤਾ ਜਵੇਗਾ। ਪੁਲਿਸ ਵੱਲੋਂ ਛਾਪੇਮਾਰੀਆਂ ਭਵਿੱਖ 'ਚ ਵੀ ਜਾਰੀ ਰਹਿਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡੀਐੱਸਪੀ ਜ਼ੀਰਕਪੁਰ ਬਿਕਰਮਜੀਤ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕੀ ਜੋ ਬੀਤੇ ਦਿਨੀਂ ਸਪਾ ਸੈਂਟਰਾਂ ਅਤੇ ਹੋਟਲਾਂ 'ਤੇ ਕਰਵਾਈ ਕੀਤੀ ਗਈ ਹੈ ਉਹ ਕਾਰਵਾਈ ਭਵਿੱਖ 'ਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਨੂੰ ਬਰਦਾਸ਼ਤ ਨਹੀਂ ਕੀਤਾ ਜਵੇਗਾ।

ਉਨ੍ਹਾਂ ਕਿਹਾ ਕਿ ਜਿਹੜੇ ਪੀਜੀ ਮਾਲਕਾਂ ਅਤੇ ਫਲੈਟ ਮਾਲਕਾਂ ਨੇ ਅਪਣੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਨਹੀਂ ਕਰਵਾਈ ਉਹ ਜਲਦੀ ਤੋਂ ਜਲਦੀ ਵੈਰੀਫਿਕੇਸ਼ਨ ਕਰਵਾ ਲੈਣ। ਜੇਕਰ ਚੈਕਿੰਗ ਦੌਰਾਨ ਕੋਈ ਕਿਰਾਏਦਾਰ ਬਿਨਾਂ ਵੈਰੀਫਿਕੇਸ਼ਨ ਪਾਇਆ ਗਿਆ ਤਾਂ ਮਕਾਨ ਮਾਲਕ, ਪੀਜੀ ਮਾਲਕ ਅਤੇ ਫਲੈਟ ਮਾਲਕ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕੀ ਜੇਕਰ ਤੁਹਡੇ ਆਲੇ ਦੁਆਲੇ ਕੋਈ ਅਪਰਾਧ ਹੁੰਦਾ ਹੈ ਤਾਂ ਤੁਸੀਂ ਸਿੱਧਾ ਡੀਐੱਸਪੀ ਦਫ਼ਤਰ 'ਚ ਇਨ੍ਹਾਂ ਨੰਬਰਾਂ 9888651276, 7710111913 'ਤੇ ਸੰਪਰਕ ਕਰ ਸਕਦੇ ਹੋ। ਜਾਣਕਾਰੀ ਸਾਂਝੀ ਕਰਨ ਵਾਲੇ ਵਿਅਕਤੀ ਦਾ ਨਾਮ ਪਤਾ ਗੁਪਤ ਰੱਖਿਆ ਜਵੇਗਾ।