style="text-align: justify;"> ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਪਾਕਿਸਤਾਨ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਐਕਸ ਇੰਡੀਆ ਲੀਵ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ। ਕੋਈ ਵੀ ਕਰਮਚਾਰੀ ਬਿਨਾਂ ਮੰਜੂਰੀ ਲਏ ਕਰਤਾਰਪੁਰ ਸਥਿਤ ਗੁਰਦੁਆਰਾ ਸਾਹਿਬ ਜਾ ਸਕੇਗਾ।