ਜੇਐੱਨਐੱਨ, ਚੰਡੀਗੜ੍ਹ : ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਕੋਠੀ ਘੇਰਨ ਜਾ ਰਹੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ 13 ਲੋਕਾਂ 'ਤੇ ਚੰਡੀਗੜ੍ਹ ਸੈਕਟਰ-11 ਥਾਣਾ ਪੁਲਿਸ ਨੇ ਕੇਸ ਦਰਜ ਕੀਤਾ ਹੈ। ਏਰੀਆ ਥਾਣਾ ਐੱਸਐੱਚਓ ਰਾਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਬਿਨਾਂ ਮਨਜ਼ੂਰੀ ਮੁਜ਼ਾਹਰਾ ਕਰ ਰਹੇ ਵਰਿੰਦਰ ਢਿੱਲੋਂ ਤੇ ਉਨ੍ਹਾਂ ਦੇ 12 ਸਾਥੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਾਰਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਤੁਰੰਤ ਗਿ੍ਫ਼ਤਾਰ ਕਰ ਲਿਆ ਗਿਆ।