- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੁੱਕਰਵਾਰ ਨੂੰ ਵਿਧਾਇਕ ਡਾ. ਅਰੋੜਾ ਨੂੰ ਨਾਲ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਦੋਸ਼ ਲਾਇਆ ਕਿ ਭਾਜਪਾ ‘ਆਪ’ ਵਿਧਾਇਕਾਂ ਨੂੰ ਮੰਤਰੀ ਅਹੁਦੇ ਅਤੇ ਰਾਜ ਸਭਾ ਦੀ ਮੈਂਬਰਸ਼ਿਪ ਦਾ ਲਾਲਚ ਦੇ ਕੇ ਦਲ-ਬਦਲੀ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਦੇ ਆਗੂਆਂ ਨੇ ਅਜਿਹੇ ਲਾਲਚਾਂ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਵਿਰੋਧੀ ਆਗੂਆਂ ਨੂੰ ਡਰਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਪਾਰਟੀ ਦੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਸਬੰਧਤ ਟਿਕਾਣਿਆਂ ’ਤੇ ਕਰੀਬ 48 ਘੰਟੇ ਤੱਕ ਚੱਲੀ ਈਡੀ ਦੀ ਛਾਪੇਮਾਰੀ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ਏਜੰਸੀ ਨੂੰ ਉੱਥੋਂ ਇਕ ਪੈਸਾ ਵੀ ਨਹੀਂ ਮਿਲਿਆ। ਇਸ ਨਾਲ ਇਕ ਵਾਰ ਫਿਰ ‘ਆਪ’ ਆਗੂਆਂ ਨੂੰ ‘ਕੱਟੜ ਇਮਾਨਦਾਰ’ ਹੋਣ ਦਾ ਸਰਟੀਫਿਕੇਟ ਮਿਲਿਆ ਹੈ।
ਸ਼ੁੱਕਰਵਾਰ ਨੂੰ ਵਿਧਾਇਕ ਡਾ. ਅਰੋੜਾ ਨੂੰ ਨਾਲ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਦੋਸ਼ ਲਾਇਆ ਕਿ ਭਾਜਪਾ ‘ਆਪ’ ਵਿਧਾਇਕਾਂ ਨੂੰ ਮੰਤਰੀ ਅਹੁਦੇ ਅਤੇ ਰਾਜ ਸਭਾ ਦੀ ਮੈਂਬਰਸ਼ਿਪ ਦਾ ਲਾਲਚ ਦੇ ਕੇ ਦਲ-ਬਦਲੀ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਦੇ ਆਗੂਆਂ ਨੇ ਅਜਿਹੇ ਲਾਲਚਾਂ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਤੀ ਆਪਣੀ ਅਟੁੱਟ ਵਫ਼ਾਦਾਰੀ ਦੁਹਰਾਉਂਦਿਆਂ ਡਾ. ਅਰੋੜਾ ਨੇ ਕਿਹਾ ਕਿ ਛਾਪੇਮਾਰੀ, ਧਮਕੀਆਂ ਜਾਂ ਸਿਆਸੀ ਦਬਾਅ ਉਨ੍ਹਾਂ ਨੂੰ ਜਾਂ ‘ਆਪ’ ਦੀਆਂ ਮਹਿਲਾ ਆਗੂਆਂ ਨੂੰ ਚੁੱਪ ਨਹੀਂ ਕਰਵਾ ਸਕਦੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਇੱਥੋਂ ਦੇ ਲੋਕਾਂ ਲਈ ਸੰਘਰਸ਼ ਜਾਰੀ ਰੱਖਣਗੇ।
ਚੀਮਾ ਨੇ ਕਿਹਾ ਕਿ ਭਾਜਪਾ ਨੇ ਕਿਸੇ ਵੀ ਸੂਬੇ ’ਚ ਚੋਣਾਂ ਨੇੜੇ ਆਉਂਦਿਆਂ ਹੀ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਤਰੀਕਾ ਅਪਣਾ ਲਿਆ ਹੈ। ਆਗੂਆਂ ਨੂੰ ਡਰਾਉਣ, ਦੋਸ਼ ਲਾਉਣ ਅਤੇ ਸਿਆਸੀ ਪਾਰਟੀਆਂ ਨੂੰ ਬਦਨਾਮ ਕਰਨ ਲਈ ਮੀਡੀਆ ’ਚ ਧਾਰਨਾ ਬਣਾਉਣ ਦੇ ਮਕਸਦ ਨਾਲ ਈਡੀ, ਸੀਬੀਆਈ, ਆਮਦਨ ਕਰ ਵਿਭਾਗ ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਚੀਮਾ ਨੇ ਭਾਜਪਾ ਦੀ ਧਮਕਾਉਣ ਅਤੇ ਵੰਡੀਆਂ ਪਾਉਣ ਦੀ ਸਿਆਸਤ ਦੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਕਮਜ਼ੋਰ ਕਰਨ, ਵਿਰੋਧੀ ਪਾਰਟੀਆਂ ਨੂੰ ਅਸਥਿਰ ਕਰਨ ਅਤੇ ਲੋਕ ਫ਼ਤਵੇ ਨੂੰ ਸੱਟ ਮਾਰਨ ਦੀ ਹਰ ਕੋਸ਼ਿਸ਼ ਦਾ ਪੰਜਾਬ ਦੇ ਲੋਕ ਮੂੰਹ-ਤੋੜ ਜਵਾਬ ਦੇਣਗੇ।
ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਇਸ਼, ਦਫ਼ਤਰ ਅਤੇ ਹਸਪਤਾਲ ਦੇ ਨਾਲ-ਨਾਲ ਉਨ੍ਹਾਂ ਦੇ ਮਾਤਾ-ਪਿਤਾ, ਭਰਾ ਅਤੇ ਰਿਸ਼ਤੇਦਾਰਾਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ। ਅਧਿਕਾਰੀਆਂ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਲਈ ਤਲਾਸ਼ੀ ਅਤੇ ਪੁੱਛਗਿੱਛ ਦੀ ਕਾਰਵਾਈ ਜਾਣਬੁੱਝ ਕੇ 48 ਘੰਟਿਆਂ ਤੱਕ ਲੰਮੀ ਖਿੱਚੀ। ਮੈਨੂੰ ਮੰਤਰੀ ਦੇ ਅਹੁਦੇ ਸਮੇਤ ਹੋਰ ਅਹੁਦਿਆਂ ਦੀ ਪੇਸ਼ਕਸ਼ ਵੀ ਕੀਤੀ ਗਈ ਪਰ ਮੈਂ ਉਨ੍ਹਾਂ ਨੂੰ ਠੁਕਰਾ ਦਿੱਤਾ। ਮੈਂ ਪੰਜਾਬ ਅਤੇ ਦੇਸ਼ ਲਈ ਕੰਮ ਕਰਨ ਦੇ ਮਕਸਦ ਨਾਲ ਸਿਆਸਤ ’ਚ ਕਦਮ ਰੱਖਿਆ ਹੈ, ਨਾ ਕਿ ਅਹੁਦੇ, ਚੋਣ ਟਿਕਟ ਹਾਸਲ ਕਰਨ ਜਾਂ ਨਿੱਜੀ ਇੱਛਾਵਾਂ ਪੂਰੀਆਂ ਕਰਨ ਲਈ। ਮੈਂ ਉਨ੍ਹਾਂ ਲੋਕਾਂ ਪ੍ਰਤੀ ਵਚਨਬੱਧ ਹਾਂ, ਜਿਨ੍ਹਾਂ ਨੇ ਮੇਰੇ ’ਤੇ ਭਰੋਸਾ ਪ੍ਰਗਟਾਇਆ ਹੈ।