- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰੈੱਸ ਕਾਨਫਰੰਸ ਦੌਰਾਨ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜਾਂਚ ਏਜੰਸੀਆਂ ਦੀ ਸਿਆਸੀ ਦੁਰਵਰਤੋਂ ਕਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਛਾਪੇਮਾਰੀ ਅਤੇ ਦਬਾਅ ਦੀਆਂ ਚਾਲਾਂ ‘ਆਪ’ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਨਹੀਂ ਰੋਕ ਸਕਦੀਆਂ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਦੇ ਘਰ ਕੇਂਦਰੀ ਏਜੰਸੀ ਦੀ ਛਾਪੇਮਾਰੀ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਭਾਜਪਾ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸ਼ਾਰੇ ’ਤੇ ਕੇਂਦਰੀ ਏਜੰਸੀਆਂ ‘ਆਪ’ ਆਗੂਆਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲ ਰਿਹਾ। ਭਾਜਪਾ ਜਿੰਨੇ ਮਰਜ਼ੀ ਛਾਪੇ ਮਾਰ ਲਵੇ, ਸਰਕਾਰ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਨਹੀਂ ਛੱਡੇਗੀ।
ਪ੍ਰੈੱਸ ਕਾਨਫਰੰਸ ਦੌਰਾਨ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜਾਂਚ ਏਜੰਸੀਆਂ ਦੀ ਸਿਆਸੀ ਦੁਰਵਰਤੋਂ ਕਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਛਾਪੇਮਾਰੀ ਅਤੇ ਦਬਾਅ ਦੀਆਂ ਚਾਲਾਂ ‘ਆਪ’ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਨਹੀਂ ਰੋਕ ਸਕਦੀਆਂ।
ਰਾਹੁਲ ਗਾਂਧੀ ਦੀਆਂ ਰੈਲੀਆਂ ਬਾਰੇ ਪੁੱਛੇ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਿਆਸੀ ਆਗੂ ਨੂੰ ਰੈਲੀ ਕਰਨ ਅਤੇ ਆਪਣੇ ਵਿਚਾਰ ਰੱਖਣ ਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਿਆਸੀ ਸਰਗਰਮੀਆਂ ਦੀ ਆਜ਼ਾਦੀ ਦਾ ਸਤਿਕਾਰ ਹੋਣਾ ਚਾਹੀਦਾ ਹੈ।
ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ, ਸਰਕਾਰੀ ਸਕੂਲਾਂ ਅਤੇ ਦੋ ਹਜ਼ਾਰ ਤੋਂ ਵੱਧ ਖੇਡ ਮੈਦਾਨਾਂ ਰਾਹੀਂ ਸਿਹਤ, ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੀਚੇਵਾਲ ਮਾਡਲ ਰਾਹੀਂ ਨਾਲਿਆਂ ਦੀ ਸਫ਼ਾਈ ਅਤੇ ਕਈ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਹੂਲਤ ਬਹਾਲ ਕੀਤੀ ਗਈ ਹੈ। ਕਿਸਾਨਾਂ ਨੂੰ ਸਵੇਰ ਸਮੇਂ ਬਿਜਲੀ ਮਿਲਣ ਨੂੰ ਵੀ ਉਨ੍ਹਾਂ ਵੱਡੀ ਰਾਹਤ ਦੱਸਿਆ।
ਮੁੱਖ ਮੰਤਰੀ ਨੇ ਕਿਹਾ ਕਿ ਤੀਰਥ ਯਾਤਰਾ ਯੋਜਨਾ ਤਹਿਤ ਰੋਜ਼ਾਨਾ 50 ਬੱਸਾਂ ਰਾਹੀਂ ਕਰੀਬ ਦੋ ਹਜ਼ਾਰ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਹਟਣ ਲਈ ਖ਼ਜ਼ਾਨਾ ਖਾਲੀ ਹੋਣ ਦਾ ਬਹਾਨਾ ਨਹੀਂ ਬਣਾਏਗੀ। ਉਮੀਦਵਾਰਾਂ ਬਾਰੇ ਉਨ੍ਹਾਂ ਕਿਹਾ ਕਿ 40 ਨਾਵਾਂ ਦਾ ਐਲਾਨ ਜਥੇਬੰਦਕ ਪ੍ਰਕਿਰਿਆ ਦਾ ਹਿੱਸਾ ਹੈ ਅਤੇ ਬਾਕੀ ਨਾਵਾਂ ਦਾ ਐਲਾਨ ਸਮਾਂ ਆਉਣ ’ਤੇ ਕੀਤਾ ਜਾਵੇਗਾ।