- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਂਚ ਏਜੰਸੀ ਨੇ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਚਾਹਲ ਜਾਂਚ ਦੌਰਾਨ ਸਹਿਯੋਗ ਨਹੀਂ ਕਰ ਰਹੇ ਹਨ, ਜਿਸ ਤੋਂ ਬਾਅਦ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਾਂਚ ਏਜੰਸੀ ਦਰਜ ਕੇਸ ਦੀ ਸਹੀ ਜਾਂਚ ਲਈ ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ।

ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਰਾਜ ਸਰਕਾਰ ਤੇ ਸਟੇਟ ਵਿਜੀਲੈਂਸ ਬਿਊਰੋ (SVB) ਪੰਜਾਬ ਨੂੰ ਬੁੱਧਵਾਰ ਤਕ ਇਸ ਮੁੱਦੇ 'ਤੇ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ।
ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਚਾਹਲ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਨੋਟਿਸ ਜਾਰੀ ਕੀਤਾ ਹੈ। 23 ਅਗਸਤ ਨੂੰ ਪਟਿਆਲਾ ਦੀ ਇਕ ਸਥਾਨਕ ਅਦਾਲਤ ਵੱਲੋਂ ਅੰਤਰਿਮ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਚਾਹਲ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ।
ਜਾਂਚ ਏਜੰਸੀ ਨੇ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਚਾਹਲ ਜਾਂਚ ਦੌਰਾਨ ਸਹਿਯੋਗ ਨਹੀਂ ਕਰ ਰਹੇ ਹਨ, ਜਿਸ ਤੋਂ ਬਾਅਦ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਾਂਚ ਏਜੰਸੀ ਦਰਜ ਕੇਸ ਦੀ ਸਹੀ ਜਾਂਚ ਲਈ ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ।
ਅਗਾਊਂ ਜ਼ਮਾਨਤ ਦੀ ਮੰਗ ਕਰਦੇ ਹੋਏ 75 ਸਾਲਾ ਚਹਿਲ ਨੇ ਆਪਣੀ ਪਟੀਸ਼ਨ 'ਚ ਜਾਂਚ ਏਜੰਸੀ ਵੱਲੋਂ ਸਿਆਸੀ ਬਦਲਾਖੋਰੀ ਤੇ ਆਮਦਨ ਅਤੇ ਖਰਚੇ ਦੀ ਗਲਤ ਗਣਨਾ ਕਰਨ ਦਾ ਦੋਸ਼ ਲਗਾਇਆ ਸੀ। ਚਾਹਲ ਨੇ ਅੰਤਰਿਮ ਜ਼ਮਾਨਤ ਦੀ ਮੰਗ ਕਰਦੇ ਹੋਏ ਆਪਣੀ ਵਧਦੀ ਉਮਰ ਦਾ ਵੀ ਹਵਾਲਾ ਦਿੱਤਾ ਹੈ।