ਹੁਣ ਪੁਰਸ਼ ਤੇ ਟ੍ਰਾਂਸਜੈਂਡਰ ਤੇਜ਼ਾਬ ਪੀੜਤਾਂ ਨੂੰ ਵੀ ਮਿਲੇਗੀ ਮਾਸਿਕ ਵਿੱਤੀ ਸਹਾਇਤਾ, ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ
ਇਹ ਯੋਜਨਾ ਪਹਿਲਾਂ ਸਿਰਫ ਔਰਤਾਂ ਤੱਕ ਹੀ ਸੀਮਤ ਸੀ,ਪਰ ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਇਸਦਾ ਲਾਭ ਮਿਲੇਗਾ।
Publish Date: Fri, 20 Mar 2026 08:41 AM (IST)
Updated Date: Fri, 20 Mar 2026 08:44 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ :ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ। ਇਹ ਯੋਜਨਾ ਪਹਿਲਾਂ ਸਿਰਫ ਔਰਤਾਂ ਤੱਕ ਹੀ ਸੀਮਤ ਸੀ,ਪਰ ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਇਸਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਇਸ ਯੋਜਨਾ ਤਹਿਤ ਮਾਸਿਕ ਵਿੱਤੀ ਸਹਾਇਤਾ 8,000 ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ, ਜੋ ਪੀੜਤਾਂ ਦੀ ਰੋਜ਼ੀ-ਰੋਟੀ ਅਤੇ ਮੁੜ ਵਸੇਬੇ ਲਈ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ ।