- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨਾਲ ਸਿੱਧਾ ਸੰਵਾਦ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 24 ਜੂਨ ਨੂੰ ਮੋਹਾਲੀ ਵਿੱਚ ਐਨਆਰਆਈ ਮਿਲਣੀ 2026 ਕਰਵਾਈ ਜਾਵੇਗੀ। ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੱਤੀ।

ਸਟੇਟ ਬਿਊਰੋ, ਚੰਡੀਗੜ੍ਹ : ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨਾਲ ਸਿੱਧਾ ਸੰਵਾਦ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 24 ਜੂਨ ਨੂੰ ਮੋਹਾਲੀ ਵਿੱਚ ਐਨਆਰਆਈ ਮਿਲਣੀ 2026 ਕਰਵਾਈ ਜਾਵੇਗੀ। ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਮੋਹਾਲੀ ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ। ਇਸ ਦਾ ਮਕਸਦ ਪਰਵਾਸੀ ਪੰਜਾਬੀਆਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਇਹ ਮੰਚ ਐਨਆਰਆਈ ਭਾਈਚਾਰੇ ਅਤੇ ਪੰਜਾਬ ਸਰਕਾਰ ਦਰਮਿਆਨ ਸਿੱਧੇ ਸੰਵਾਦ ਦਾ ਮੌਕਾ ਪ੍ਰਦਾਨ ਕਰੇਗਾ, ਜਿੱਥੇ ਪਰਵਾਸੀ ਪੰਜਾਬੀ ਆਪਣੀਆਂ ਸਮੱਸਿਆਵਾਂ, ਸੁਝਾਅ ਅਤੇ ਚਿੰਤਾਵਾਂ ਸਬੰਧਤ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਇਸ ਨਾਲ ਜ਼ਿਲ੍ਹਾ ਅਤੇ ਸੂਬਾ ਪੱਧਰ ਦੇ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਆਵੇਗੀ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਐਨਆਰਆਈਜ਼ ਨੂੰ ਵਿਸ਼ੇਸ਼ ਤੌਰ ’ਤੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇੱਛੁਕ ਭਾਗੀਦਾਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਨਆਰਆਈ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਉਮੀਦ ਜਤਾਈ ਕਿ ਐਨਆਰਆਈ ਮਿਲਣੀ 2026 ਪਰਵਾਸੀ ਪੰਜਾਬੀਆਂ ਅਤੇ ਸਰਕਾਰ ਦਰਮਿਆਨ ਸਹਿਯੋਗ ਤੇ ਸੰਵਾਦ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਸਾਬਤ ਹੋਵੇਗੀ।