- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾਮੰਤਰੀ ਬੀ. ਐਲ. ਸੰਤੋਸ਼ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ।

ਰਾਜ ਬਿਊਰੋ ਜਾਗਰਣ, ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਤਹਿਤ ਗਾਂਧੀ ਜੈਅੰਤੀ ਦੇ ਮੌਕੇ ’ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਫ਼ਾਈ ਅਭਿਆਨ ਚਲਾਇਆ।
ਇਸ ਮੌਕੇ ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾਮੰਤਰੀ ਬੀ. ਐਲ. ਸੰਤੋਸ਼ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ।
ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੀ ਦੋ ਰੋਜ਼ਾ ਸੰਗਠਨਾਤਮਕ ਬੈਠਕ ਪੰਚਕੂਲਾ ਸਥਿਤ ਇੱਕ ਹੋਟਲ ਵਿੱਚ ਕਰਵਾਈ ਜਾ ਰਹੀ ਹੈ। ਇਸੇ ਦੇ ਮੱਦੇਨਜ਼ਰ ਅੱਜ ਸਵੇਰੇ ਹੋਟਲ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸਫ਼ਾਈ ਕਰਕੇ ਸਵੱਛਤਾ ਦਾ ਸੰਦੇਸ਼ ਦਿੱਤਾ।