ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਨਵੇਂ ਸਾਲ ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ,
Publish Date: Mon, 05 Jan 2026 05:25 PM (IST)
Updated Date: Mon, 05 Jan 2026 05:26 PM (IST)

- ਚੇਅਰਮੈਨ ਹਰਚੰਦ ਬਰਸਟ ਨੇ ਸਭ ਦੀ ਚੜ੍ਹਦੀਕਲਾ ਦੀ ਕੀਤੀ ਅਰਦਾਸ ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਪੰਜਾਬ ਮੰਡੀ ਬੋਰਡ ਮੁਹਾਲੀ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ਦੀ ਖੁਸ਼ੀ ਅਤੇ ਮੰਡੀ ਬੋਰਡ ਦੀ ਚੜ੍ਹਦੀਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ। 3 ਜਨਵਰੀ ਤੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸੋਮਵਾਰ ਨੂੰ ਪੰਜਾਬ ਮੰਡੀ ਬੋਰਡ ਮੁੱਖ ਦਫ਼ਤਰ ਵਿਖੇ ਪਾਏ ਗਏ। ਇਸ ਮੌਕੇ ਭਾਈ ਬਲਵਿੰਦਰ ਸਿੰਘ, ਕਥਾ ਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਸਾਹਿਬ, ਲੁਧਿਆਣਾ ਵੱਲੋਂ ਕਥਾ ਕੀਤੀ ਗਈ। ਭਾਈ ਇੱਛਪਾਲ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਭ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਸਾਲ-2026 ਖੁਸ਼ੀਆਂ, ਅਮਨ ਅਤੇ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਨੇ ਸੂਬੇ ਅਤੇ ਕਿਸਾਨਾਂ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਸਾਰਿਆਂ ਨੂੰ ਗੁਰੂ ਸਾਹਿਬਾਨ ਦੇ ਵਿਖਾਏ ਰਸਤੇ ’ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਵਿਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।