25ਸੀਐਚਡੀ875ਪੀ

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਵਿਅਕਤੀ ਪੁਲਿਸ ਪਾਰਟੀ ਨਾਲ।

ਮਹਿਰਾ, ਖਰੜ : ਥਾਣਾ ਘੜੂੰਆਂ ਪੁਲਿਸ ਵੱਲੋਂ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ। ਥਾਣਾ ਘੜੂੰਆਂ ਦੇ ਏਐੱਸਆਈ ਬਲਰਾਜ ਸਿੰਘ ਨੇ ਦੱਸਿਆ ਕਿ ਮੁਖਬਰ ਖਾਸ ਦੀ ਇਤਲਾਹ 'ਤੇ ਪੁਲਿਸ ਪਾਰਟੀ ਨੇ ਪਿੰਡ ਘੜੂੰਆਂ-ਮਾਛੀਪੁਰ ਟੀ-ਪੁਆਇੰਟ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਕ ਵਿਅਕਤੀ ਪੈਦਲ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਨ ਲੱਗਾ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਕਾਬੂ ਕੀਤਾ ਗਿਆ। ਉਸ ਦੀ ਤਲਾਸ਼ੀ ਲੈਣ ਤੇ ਉਸ ਦੇ ਬੈਗ ਵਿਚੋਂ 24 ਬੋਤਲਾਂ ਮਾਰਕਾ ਟੈਗੋ ਸੰਤਰਾ ਸ਼ਰਾਬ ਫਾਰ ਸੇਲ ਇੰਨ ਚੰਡੀਗੜ ਬਰਾਮਦ ਕੀਤੀਆਂ। ਫੜੇ ਗਏ ਵਿਅਕਤੀ ਦੀ ਪਛਾਣ ਕੁਲਵਿੰਦਰ ਸਿੰਘ ਵੱਜੋਂ ਹੋਈ। ਇਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।