ਰਣਬੀਰ ਸਿੰਘ ਪੜ੍ਹੀ, ਡੇਰਾਬੱਸੀ : ਮੁਬਾਰਕਪੁਰ ਪੁਲਿਸ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਐਕਸਾਈਜ਼ ਐਕਟ ਤਹਿਤ ਪਹਿਲਾ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਇਕ ਸਰਵਿਸ ਸਟੇਸ਼ਨ 'ਤੇ ਕੰਮ ਕਰਦੇ ਵਿਅਕਤੀ ਨੂੰ ਸ਼ਰਾਬ ਦੀਆਂ 36 ਬੋਤਲਾਂ ਬਰਾਮਦ ਕਰ ਕੇ ਉਸ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਕਰ ਤੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦਿਆ ਮੁਬਾਰਕਪੁਰ ਪੁਲਿਸ ਚੌਂਕੀ ਦੇ ਇੰਚਾਰਜ਼ ਏਐੱਸਆਈ ਨਰਪਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਡੇਰਾਬੱਸੀ ਰਾਮਗੜ੍ਹ ਰੋਡ ਤੇ ਪਿੰਡ ਕਕਰਾਲੀ ਵਿਖੇ ਇਕ ਸਰਵਿਸ ਸਟੇਸ਼ਨ ਤੇ ਤੈਨਾਤ ਨੌਕਰ ਦੀ ਰਿਹਾਇਸ਼ ਤੇ ਛਾਪਾ ਮਾਰਿਆ ਗਿਆ ਉੱਥੇ ਅੰਗਰੇਜ਼ੀ ਸ਼ਰਾਬ ਦੀਆਂ 36 ਬੋਤਲਾਂ ਬਰਾਮਦ ਕੀਤੀਆਂ ਗਈਆਂ ਜੋ ਫਾਰ ਸੇਲ ਇੰਨ ਹਰਿਆਣਾ ਸਨ। ਦੋਸ਼ੀ ਦੀ ਪਛਾਣ ਰਾਜੇਸ਼ ਪੁੱਤਰ ਜੁਗਲ ਕਿਸ਼ੋਰ ਵਾਸੀ ਜ਼ਿਲ੍ਹਾ ਮੁਰਾਦਾਬਾਦ ਉੱਤਰ ਪ੍ਰਦੇਸ਼ ਦੇ ਤੌਰ 'ਤੇ ਹੋਈ ਹੈ। ਦੋਸ਼ੀ ਸਰਵਿਸ ਸਟੇਸ਼ਨ ਤੇ ਦੂਜੇ ਸੂਬਿਆਂ ਤੋਂ ਸਸਤੀ ਸ਼ਰਾਬ ਲਿਆ ਕੇ ਮਹਿੰਗੇ ਭਾਅ ਤੇ ਵੇਚਦਾ ਆ ਰਿਹਾ ਸੀ।