ਤਰਨਪ੍ਰਰੀਤ ਸਿੰਘ, ਜ਼ੀਰਕਪੁਰ : ਬਲਟਾਣਾ ਪੁਲਿਸ ਨੇ ਗੁਪਤ ਸੂਚਨਾ 'ਤੇ ਕੀਤੀ ਨਾਕੇਬੰਦੀ ਦੌਰਾਨ ਸਿਰਫ ਚੰਡੀਗੜ੍ਹ 'ਚ ਵਿਕਣਯੋਗ ਦੇਸ਼ੀ ਸ਼ਰਾਬ ਦੀਆਂ ਚਾਰ ਪੇਟੀਆਂ ਬਰਾਮਦ ਕੀਤੀਆਂ ਹਨ। ਹਾਲਾਂਕਿ ਇਸ ਦੌਰਾਨ ਐਕਟਿਵਾ ਸਕੂਟਰ 'ਤੇ ਸਵਾਰ ਕਥਿਤ ਸ਼ਰਾਬ ਤਸਕਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਸੰਬੰਧੀ ਪੁਲਿਸ ਨੂੰ ਗੁਪਤ ਸੂਚਨਾ ਪ੍ਰਰਾਪਤ ਹੋਈ ਸੀ। ਜਦ ਪੁਲਿਸ ਨੇ ਸਕੂਟਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 48 ਬੋਤਲਾਂ ਬਰਾਮਦ ਹੋਈਆਂ।