ਜੇਐੱਨਐੱਨ, ਮਨੀਮਾਜਰਾ : ਗੁਪਤ ਸੂਚਨਾ ਦੇ ਆਧਾਰ 'ਤੇ ਮੌਲੀਜਾਂਗਰਾ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੇ ਟੀਕਿਆਂ ਸਣੇ ਗਿ੍ਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮੌਲੀਜਾਂਗਰਾ ਦੇ ਸੂਰਜ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਪੁਲਿਸ ਅਨੁਸਾਰ ਗੁਪਤ ਸੂਚਨਾ ਮਿਲੀ ਕਿ ਇਲਾਕੇ ਵਿਚ ਵਿਅਕਤੀ ਨਸ਼ੇ ਦੇ ਟੀਕੇ ਵੇਚਣ ਲਈ ਇਲਾਕੇ ਵਿਚ ਘੁੰਮ ਰਿਹਾ ਹੈ। ਇਸ ਤੋਂ ਬਾਅਦ ਬੁੱਧਵਾਰ ਦੇਰ ਰਾਤ ਏਐੱਸਆਈ ਬਲਜੀਤ ਸਿੰਘ ਦੀ ਅਗਵਾਈ ਵਿਚ ਵਿਕਾਸ ਨਗਰ ਦੇ ਲਾਈਟ ਪੁਆਇੰਟ 'ਤੇ ਲੱਗੇ ਨਾਕੇ ਵਿਚ ਮੁਲਜ਼ਮ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਿਥੇ ਤਲਾਸ਼ੀ ਦੌਰਾਨ ਪੁਲਿਸ ਨੂੰ ਉਸ ਕੋਲੋਂ 50 ਨਸ਼ੇ ਦੇ ਟੀਕੇ ਬਰਾਮਦ ਹੋਏ। ਇਸ ਤੋਂ ਬਾਅਦ ਪੁਲਿਸ ਨੇ ਉਸ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ।