ਨਸ਼ੇ ਦੀਆਂ ਗੋਲ਼ੀਆਂ ਸਮੇਤ ਇੱਕ ਕਾਬੂ
ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਕਾਬੂ
Publish Date: Mon, 02 Mar 2026 07:53 PM (IST)
Updated Date: Mon, 02 Mar 2026 07:55 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਸਥਾਨਕ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਝਾਰਮੜੀ ਨੇੜੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 21 ਹਜ਼ਾਰ ਨਸ਼ੇ ਦੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਵਿਅਕਤੀ ਦੀ ਪਛਾਣ ਗਜੇਂਦਰ ਸਿੰਘ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਦੱਸੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਐੱਸਆਈ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਹ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਝਾਰਮੜੀ ਨੇੜੇ ਇੱਕ ਪੁਲਿਸ ਪਾਰਟੀ ਨਾਲ ਗਸ਼ਤ ’ਤੇ ਸਨ। ਇਸੇ ਦੌਰਾਨ ਇੱਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਤੇਜ਼ੀ ਨਾਲ ਪੈਦਲ ਹੋ ਗਿਆ ਤਾਂ ਪੁਲਿਸ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ ਕਥਿਤ ਤੌਰ ’ਤੇ 21 ਹਜ਼ਾਰ ਨਸ਼ੇ ਦੀਆਂ ਗੋਲ਼ੀਆਂ ਬਰਾਮਦ ਹੋਈਆਂ, ਜਿਸ ਨੂੰ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ।