ਜੇਐੱਨਐੱਨ, ਚੰਡੀਗੜ੍ਹ : ਪੀਓ ਐਂਡ ਸੰਮਨ ਸੈੱਲ ਨੇ ਲੁੱਟ, ਧਮਕੀ ਸਮੇਤ ਹੋਰ ਧਾਰਾਵਾਂ ਤਹਿਤ ਭਗੋੜਾ ਕਰਾਰ ਮੁਲਜ਼ਮ ਨੂੰ ਦਬੋਚ ਲਿਆ ਹੈ। ਮੁਲਜ਼ਮ ਦੀ ਪਛਾਣ ਮਾਰਲੀਪਾ ਦੇ ਤੌਰ 'ਤੇ ਹੋਈ ਹੈ। ਗਿ੍ਫ਼ਤਾਰ ਮੁਲਜ਼ਮ ਬਾਪੂਧਾਮ 'ਚ ਰਹਿੰਦਾ ਸੀ। ਸੈਕਟਰ-26 ਥਾਣਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਰਚ 2015 'ਚ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਕੋਰਟ ਨੇ ਉਸ ਨੂੰ ਭਗੋੜਾ ਕਰਾਰ ਦੇ ਦਿੱਤਾ ਸੀ।