ਪੀਜੀਆਈ 'ਚ ਜ਼ੇਰੇ ਇਲਾਜ ਦੌਰਾਨ ਹੋਈ ਮੌਤ

ਮਿ੍ਤਕ ਦੀ ਨੂੰਹ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਨੇ ਕੀਤਾ ਪਰਚਾ ਦਰਜ

ਤਰਲੋਚਨ ਸਿੰਘ ਸੋਢੀ, ਕੁਰਾਲੀ : ਬੀਤੇ ਦਿਨੀਂ ਸਥਾਨਕ ਸ਼ਹਿਰ ਦੀ ਹੱਦ ਅੰਦਰ ਪੈਂਦੇ ਪਿੰਡ ਪਡਿਆਲੇ ਦੇ ਹਾਲੀਵੁੱਡ ਫਲੈਟਾਂ ਦੇ ਨੇੜੇੇ ਪੈਂਦੇ ਇਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੈਦਲ ਤੁਰੇ ਜਾ ਰਹੇ ਇਕ 85 ਸਾਲਾ ਬਜ਼ੁਰਗ ਨੂੰ ਅਚਾਨਕ ਕਿਸੇ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਉਕਤ ਵਿਅਕਤੀ ਦੀ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਉਕਤ ਵਿਅਕਤੀ ਦੀ ਨੂੰਹ ਬਲਜੀਤ ਕੌਰ ਪਤਨੀ ਨਰਿੰਦਰ ਸਿੰਘ ਵਾਸੀ ਪਿੰਡ ਮੁੱਲਾਪੁਰ ਸੋਢੀਆਂ ਦੇ ਬਿਆਨਾਂ 'ਤੇ ਸਥਾਨਕ ਸਿਟੀ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਪਰਚਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਬਲਜੀਤ ਕੌਰ ਪਤਨੀ ਨਰਿੰਦਰ ਸਿੰਘ ਵਾਸੀ ਪਿੰਡ ਮੁੱਲਾਂਪੁਰ ਸੋਢੀਆਂ ਨੇ ਸਥਾਨਕ ਸਦਰ ਥਾਣੇ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕੁਝ ਦਿਨ ਪਹਿਲਾ ਆਪਣੇ ਸਹੁਰੇ ਅਜੀਤ ਸਿੰਘ ਨਾਲ ਪਿੰਡ ਪਡਿਆਲੇ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਮੱਥਾਂ ਟੇਕਣ ਲਈ ਪੈਦਲ ਤੁਰੇ ਜਾ ਰਹੇ ਹਨ। ਜਦੋਂ ਉਹ ਪੈਦਲ ਹਾਲੀਵੁੱਡ ਫਲੈਟਾਂ ਨੇੜੇ ਮੌੜ ਮੁੜਨ ਲੱਗੇ ਤਾਂ ਉਨ੍ਹਾਂ ਦੇ ਪਿੱਛੇ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਮੋਟਰਸਾਈਕਲ ਸਵਾਰ ਨੇ ਉਸ ਦੇ ਸੁਹਰੇ ਅਜੀਤ ਸਿੰਘ ਦੇ ਟੱਕਰ ਮਾਰੀ ਜਿਸ ਦੌਰਾਨ ਉਸ ਦਾ ਸੁਹਰਾ ਥੱਲੇ ਗਿੱਡ ਪਿਆ। ਬਲਜੀਤ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਜਾਣਕਾਰੀ ਦਿੰਦਿਆ ਦੱਸਿਆ ਕਿ ਉਸ ਦਾ ਸੁਹਰਾ ਅਜੀਤ ਸਿੰਘ ਉਮਰ 85 ਸਾਲਾਂ ਦੇ ਸੱਟਾਂ ਲੱਗਣ ਦੌਰਾਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਿਸ ਨੂੰ ਉਨ੍ਹਾਂ ਵੱਲੋਂ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਿਖੇ ਭਰਤੀ ਕਰਵਾਇਆ ਗਿਆ। ਉਸ ਨੇ ਦੱਸਿਆ ਕਿ ਪੀਜੀਆਈ ਵਿਖੇ ਇਲਾਜ ਦੌਰਾਨ ਉਸ ਦੇ ਸਹੁਰੇ ਦੀ ਮੌਤ ਹੋ ਗਈ ਹੈ। ਇਸੇ ਦੌਰਾਨ ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਉਕਤ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕਾਨੂੰਨੀ ਕਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਸੰਬਧੀ ਸੰਪਰਕ ਕਰਨ 'ਤੇ ਸਿਟੀ ਥਾਣਾ ਪੁਲਿਸ ਦੇ ਏਐੱਸਆਈ ਲਖਬੀਰ ਸਿੰਘ ਆਈਓ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿ੍ਤਕ ਅਜੀਤ ਸਿੰਘ ਦੀ ਨੂੰਹ ਬਲਜੀਤ ਕੌਰ ਪਤਨੀ ਨਰਿੰਦਰ ਸਿੰਘ ਵਾਸੀ ਪਿੰਡ ਮੁੱਲਾਂਪੁਰ ਸੋਢੀਆ ਦੀ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਮੋਟਰਸਾਇਕਲ ਚਾਲਕ ਖ਼ਿਲਾਫ਼ ਪਰਚਾ ਦਰਜ਼ ਕਰ ਲਿਆ ਗਿਆ ਹੈ। ਏਐੱਸਆਈ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਅਣਪਛਾਤੇ ਵਾਹਨ ਚਾਲਕ ਦੀ ਜਲਦ ਹੀ ਭਾਲ ਕਰਕੇ ਉਸ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।