ਰਣਬੀਰ ਸਿੰਘ ਪੜ੍ਹੀ, ਡੇਰਾਬੱਸੀ : ਡੇਰਾਬੱਸੀ ਅੰਬਾਲਾ ਚੰਡੀਗੜ੍ਹ ਹਾਈਵੇ 'ਤੇ ਭੂਸ਼ਣ ਫ਼ੈਕਟਰੀ ਨਜ਼ਦੀਕ ਇਕ ਸੜਕ ਪਾਰ ਕਰ ਰਿਹਾ ਵਿਅਕਤੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਗਿਆ। ਜਿਸ ਨੂੰ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮਿ੍ਤਕ ਕਰਾਰ ਦੇ ਦਿੱਤਾ। ਮਿ੍ਤਕ ਦੀ ਪਹਿਚਾਣ ਰਾਮ ਸ਼ੰਕਰ (47) ਪੁੱਤਰ ਜਗਰਾਜ ਸਿੰਘ ਵਾਸੀ ਪਿੰਡ ਮੀਰਪੁਰ ਡੇਰਾਬੱਸੀ ਦੇ ਤੌਰ 'ਤੇ ਹੋਈ ਹੈ।

ਇਸਦੀ ਜਾਣਕਾਰੀ ਦਿੰਦਿਆਂ ਤਫ਼ਤੀਸੀ ਅਫ਼ਸਰ ਏਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਰਾਮ ਸਿੰਘ ਸ਼ਨੀਵਾਰ ਰਾਤ ਨੂੰ ਕਰੀਬ 11 ਵਜੇ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਉਹ ਨੂੰ ਕਿਸੇ ਅਣਪਛਾਤੇ ਵਾਹਨ ਨੇ ਲਪੇਟ 'ਚ ਲੈ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਮਿ੍ਤਕ ਦੀ ਪਤਨੀ ਰਾਮਾ ਕਾਂਤੀ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਆਈਪੀਸੀ 279 ਅਤੇ 304 ਏ ਤਹਿਤ ਮਾਮਲਾ ਦਰਜ਼ ਕਰਕੇ ਲਾਸ਼ ਨੂੰ ਪੋਸਟਮਾਰਟਮ ਬਾਅਦ ਸੋਮਵਾਰ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ। ਮਿ੍ਤਕ ਆਪਣੇ ਪਿੱਛੇ ਵਿਧਵਾ ਤੋਂ ਇਲਾਵਾ ਚਾਰ ਬੱਚੇ ਛੱਡ ਗਿਆ।