ਸੁਰਜੀਤ ਸਿੰਘ ਕੋਹਾੜ, ਲਾਲੜੂ : ਅੰਬਾਲਾ-ਕਾਲਕਾ ਰੇਲਵੇ ਮਾਰਗ 'ਤੇ ਪਿੰਡ ਲਾਲੜੂ ਨੇੜੇ ਰੇਲਵੇ ਲਾਈਨ ਪਾਰ ਕਰਦੀ ਇਕ ਮੁਟਿਆਰ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਰਛਪਾਲ ਸਿੰਘ ਨੇ ਦੱਸਿਆ ਕਿ ਪ੍ਰਦੀਪ ਕੌਰ (20) ਪੁੱਤਰੀ ਹਰੀ ਸਿੰਘ ਵਾਸੀ ਲਾਲੜੂ, ਜੋ ਲਾਲੜੂ ਪਿੰਡ ਨੇੜੇ ਰੇਲਵੇ ਲਾਈਨ ਪਾਰ ਕਰ ਰਹੀ ਸੀ ਤਾਂ ਅਚਾਨਕ ਅੰਬਾਲਾ ਵੱਲੋਂ ਆਈ ਇਕ ਐਕਸਪ੍ਰਰੈੱਸ ਰੇਲਗੱਡੀ ਦੀ ਲਪੇਟ 'ਚ ਆ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ 'ਚ ਰਖਵਾ ਦਿੱਤਾ ਗਿਆ ਹੈ, ਜਿਥੇ ਕੱਲ੍ਹ ਪੋਸਟਮਾਰਟ ਉਪਰੰਤ ਲਾਸ਼ ਵਾਰਸਾਂ ਹਵਾਲੇ ਕੀਤੀ ਜਾਵੇਗੀ।