ਤਰਨਪ੍ਰਰੀਤ ਸਿੰਘ, ਜ਼ੀਰਕਪੁਰ : ਚੰਡੀਗੜ੍ਹ ਤੋਂ ਡੇਰਾਬੱਸੀ ਕੰਮ 'ਤੇ ਜਾਂਦੇ ਹੋਏ ਇਕ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਪੁਲਿਸ ਨੇ ਮਿ੍ਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਸੌਰਵ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਵਾਸੀ ਪਿੰਡ ਸਲਾਪਤ ਗੰਜ, ਜ਼ਿਲ੍ਹਾ ਛਪਰਾ ਬਿਹਾਰ, ਮਜੂਦਾ ਵਾਸੀ ਮਕਾਨ ਨੰਬਰ 201 ਕਜਹੇੜੀ ਨੇ ਦੱਸਿਆ ਕਿ ਉਸ ਦਾ ਪਿਤਾ ਅਸ਼ਵਨੀ ਕੁਮਾਰ (53) ਜੋ ਕਿ ਡੇਰਾਬੱਸੀ ਵਿਖੇ ਇਕ ਕੰਪਨੀ 'ਚ ਕੰਮ ਕਰਦਾ ਸੀ। 13 ਤਰੀਕ ਨੂੰ ਰੋਜ਼ਾਨਾ ਵਾਂਗ ਉਹ ਆਪਣੇ ਮੋਟਰਸਾਈਕਲ 'ਤੇ ਡੇਰਾਬੱਸੀ ਵੱਲ ਕਰੀਬ ਸਾਢੇ 7 ਵਜੇ ਸਵੇਰੇ ਨਿਕਲੇ ਸਨ। ਉਸੇ ਦਿਨ ਸ਼ਾਮ ਨੂੰ ਕਿਸੇ ਦਾ ਫੋਨ ਆਇਆ ਕਿ ਉਸਦੇ ਪਿਤਾ ਦਾ ਕਿਸੇ ਅਣਪਛਾਤੇ ਵਾਹਨ ਨਾਲ ਐਕਸੀਡੈਂਟ ਹੋ ਗਿਆ ਹੈ। ਬੇਹੋਸ਼ੀ ਦੀ ਹਾਲਤ 'ਚ ਉਨ੍ਹਾਂ ਨੂੰ ਸੈਕਟਰ-32 ਹਸਪਤਾਲ ਲਿਜਾਇਆ ਗਿਆ, ਜਿੱਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਸੌਰਵ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕਾਰਵਾਈ ਸੁਰੂ ਕਰ ਦਿੱਤੀ ਹੈ।