ਤਰਲੋਚਨ ਸਿੰਘ ਸੋਢੀ, ਕੁਰਾਲੀ : ਸਥਾਨਕ ਸ਼ਹਿਰ ਦੀ ਹੱਦ ਅੰਦਰ ਚੰਡੀਗੜ੍ਹ ਕੌਮੀ ਮਾਰਗ 'ਤੇ ਪੈਂਦੇ ਕੈਨਰਾ ਬੈਂਕ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਗੰਭੀਰ ਜ਼ਖ਼ਮੀ ਪੁਲਿਸ ਮੁਲਾਜ਼ਮ ਸਥਾਨਕ ਸਿਵਲ ਹਸਪਤਾਲ 'ਚ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਨੂੰ ਇਲਾਜ ਲਈ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਸਥਾਨਕ ਸਿਟੀ ਪੁਲਿਸ ਵਲੋਂ ਹਾਦਸੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਸਥਾਨਕ ਸ਼ਹਿਰ 'ਚੋਂ ਲੰਘਦੇ ਕੌਮੀ ਮਾਰਗ ਦੀ ਚੰਡੀਗੜ੍ਹ ਰੋਡ 'ਤੇ ਉਸ ਸਮੇਂ ਵਾਪਰਿਆ ਜਦੋਂ ਸਥਾਨਕ ਸ਼ਹਿਰ ਦੇ ਮੇਨ ਟ੍ਰੈਫਿਕ ਚੌਕ ਵੱਲ ਤੋਂ ਖਰੜ ਵੱਲ ਨੂੰ ਜਾ ਰਹੇ ਇਕ ਮੋਟਰਸਾਈਕਲ ਚਾਲਕ ਪੁਲਿਸ ਮੁਲਾਜ਼ਮ ਦੀ ਟੱਕਰ ਦੂਜੇ ਪਾਸੇ ਖਰੜ੍ਹ ਤੋਂ ਕੁਰਾਲੀ ਵੱਲ ਨੂੰ ਆ ਰਹੀ ਇਕ ਮਹਿੰਦਰਾ ਪਿੱਕਅੱਪ ਨਾਲ ਅਚਾਨਕ ਭੇਤਭਰੇ ਹਾਲਾਤ ਦੌਰਾਨ ਹੋ ਗਈ। ਇਸ ਸੜਕ ਹਾਦਸੇ ਕਾਰਨ ਮੋਟਰਸਾਈਕਲ ਚਾਲਕ ਸਥਾਨਕ ਸਿਟੀ ਪੁਲਿਸ ਦੇ ਹੌਲਦਾਰ ਰੌਣਕ ਰਾਮ ਨਾਮਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਹਾਦਸੇ ਦੌਰਾਨ ਜ਼ਖ਼ਮੀ ਨੂੰ ਤੁਰੰਤ ਸਥਾਨਕ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ ਜਿੱਥੇ ਡਿਊਟੀ 'ਤੇ ਤਾਇਨਾਤ ਡਾਕਟਰਾਂ ਨੇ ਉਸਦੀ ਹਾਲਤ ਨੂੰ ਗੰਭੀਰ ਹੁੰਦਿਆ ਦੇਖਦਿਆਂ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਲਈ ਰੈਫ਼ਰ ਕਰ ਦਿੱਤਾ ਗਿਆ। ਜ਼ਖ਼ਮੀ ਪੰਜਾਬ ਪੁਲਿਸ ਦਾ ਹੌਲਦਾਰ ਮੁਲਾਜ਼ਮ ਹੈ ਅਤੇ ਉਹ ਕੁਰਾਲੀ ਦੇ ਥਾਣਾ ਸਿਟੀ ਵਿਖੇ ਬਤੌਰ ਹੌਲਦਾਰ ਦੇ ਤੌਰ 'ਤੇ ਤਾਇਨਾਤ ਹੈ। ਇਸ ਸੜਕ ਹਾਦਸੇ ਸਬੰਧੀ ਸੂਚਨਾ ਮਿਲਣ 'ਤੇ ਮੌਕੇ ਉਤੇ ਪਹੁੰਚੇ ਸਥਾਨਕ ਪੁਲਿਸ ਦੇ ਸਬ ਇੰਸਪੈਕਟਰ ਜਸਵੀਰ ਕੌਰ ਨੇ ਹਾਦਸੇ ਵਾਲੇ ਥਾਂ 'ਤੇ ਮੌਕੇ ਦਾ ਜਾਇਜ਼ਾ ਲੈਂਦਿਆ ਜਾਂਚ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਹਾਦਸੇ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ।