10.90 ਗ੍ਰਾਮ ਹੈਰੋਇਨ ਸਣੇ ਇਕ ਕਾਬੂ
ਨਸ਼ਾ ਵਿਰੋਧੀ ਮੁਹਿੰਮ ਤਹਿਤ ਇਕ ਵਿਅਕਤੀ ਕਾਬੂ; 10.90 ਗ੍ਰਾਮ ਹੈਰੋਇਨ ਬਰਾਮਦ
Publish Date: Wed, 14 Jan 2026 06:19 PM (IST)
Updated Date: Wed, 14 Jan 2026 06:21 PM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਥਾਣਾ ਬਲੌਂਗੀ ਦੀ ਪੁਲਿਸ ਟੀਮ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਇੰਸਪੈਕਟਰ ਪੈਰੀਵਿੰਕਲ ਗਰੇਵਾਲ, ਮੁੱਖ ਅਫ਼ਸਰ ਥਾਣਾ ਬਲੌਂਗੀ ਦੀ ਯੋਗ ਨਿਗਰਾਨੀ ਹੇਠ ਅਮਲ ਵਿਚ ਲਿਆਂਦੀ ਗਈ। ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਐੱਚਸੀ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ (ਐੱਸ/ਸੀਟੀ ਹਰਮਨਦੀਪ ਸਿੰਘ, ਐੱਸ/ਸੀਟੀ ਅਜੈ ਗਿੱਲ ਅਤੇ ਸੀਟੀ ਰਾਣਾ ਸਿੰਘ) ਦੁਸਹਿਰਾ ਗਰਾਊਂਡ ਬਲੌਂਗੀ ਦੇ ਨੇੜੇ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਇਕ ਸ਼ੱਕੀ ਵਿਅਕਤੀ, ਜਿਸ ਦੀ ਪਛਾਣ ਪ੍ਰਸ਼ਾਂਤ ਕੁਮਾਰ ਝਾਅ (ਉਮਰ 27 ਸਾਲ) ਵਜੋਂ ਹੋਈ ਹੈ, ਪੁਲਿਸ ਨੂੰ ਦੇਖ ਕੇ ਲੁਕਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਟੀਮ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 10.90 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਪ੍ਰਸ਼ਾਂਤ ਕੁਮਾਰ ਝਾਅ ਵਾਸੀ ਆਜ਼ਾਦ ਨਗਰ, ਬਲੌਂਗੀ ਵਿਰੁੱਧ ਥਾਣਾ ਬਲੌਂਗੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਗਾਇਆ ਜਾ ਸਕੇ।